JALANDHAR WEATHER

ਸਾਢੇ ਤਿੰਨ ਕਰੋੜ ਰੁਪਏ ਮੁੱਲ ਦੀ ਹੈਰੋਇਨ ਸਮੇਤ ਔਰਤ ਗ੍ਰਿਫ਼ਤਾਰ

ਲੁਧਿਆਣਾ ,10 ਦਸੰਬਰ (ਪਰਮਿੰਦਰ ਸਿੰਘ ਆਹੂਜਾ ) - ਐਸਟੀਐਫ ਦੀ ਪੁਲਿਸ ਨੇ ਲੁਧਿਆਣਾ ਜੇਲ੍ਹ ਤਸਕਰੀ ਮਾਮਲੇ ਵਿਚ ਇਕ ਔਰਤ ਨੂੰ ਗ੍ਰਿਫ਼ਤਾਰ ਕਰਕੇ ਉਸ ਦੇ ਕਬਜ਼ੇ ਵਿਚੋਂ ਸਾਢੇ ਤਿੰਨ ਕਰੋੜ ਰੁਪਏ ਮਿਲਦੀ ਹੈਰੋਇਨ ਬਰਾਮਦ ਕੀਤੀ ਹੈ । ਔਰਤ ਜੇਲ੍ਹ ਅੰਦਰ ਬੰਦ ਅਮਨਦੀਪ ਜੇਠੀ ਦੀ ਪਤਨੀ ਹੈ । ਇਸ ਸੰਬੰਧੀ ਜਾਣਕਾਰੀ ਦਿੰਦਿਆਂ ਐਸਟੀਐਫ ਦੇ ਲੁਧਿਆਣਾ ਰੇਂਜ ਦੇ ਇੰਚਾਰਜ ਹਰਬੰਸ ਸਿੰਘ ਨੇ ਦੱਸਿਆ ਕਿ ਕਾਬੂ ਕੀਤੀ ਗਈ ਔਰਤ ਦੀ ਸ਼ਨਾਖਤ ਤਨੂਜਾ ਉਰਫ਼ ਤਨੂੰ  ਵਜੋਂ ਕੀਤੀ ਗਈ ਹੈ । ਉਸ ਦੇ ਕਬਜ਼ੇ ਵਿਚੋਂ 700 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ । ਉਸ ਪਾਸੋਂ ਪੁੱਛ ਪੜਤਾਲ ਕੀਤੀ ਜਾ ਰਹੀ ਹੈ ।

 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ