ਬਾਬਾ ਫ਼ਰੀਦ ਵਿੱਦਿਅਕ ਸੰਸਥਾਵਾਂ ਦੇ ਚੇਅਰਮੈਨ ਇੰਦਰਜੀਤ ਸਿੰਘ ਸੇਖੋਂ ਨਹੀਂ ਰਹੇ

ਫ਼ਰੀਦਕੋਟ, 10 ਦਸੰਬਰ (ਜਸਵੰਤ ਸਿੰਘ ਪੁਰਬਾ)-ਬਾਬਾ ਫ਼ਰੀਦ ਧਾਰਮਿਕ ਤੇ ਵਿੱਦਿਅਕ ਸੰਸਥਾਵਾਂ ਦੇ ਚੇਅਰਮੈਨ ਅਤੇ ਉੱਘੇ ਵਕੀਲ ਇੰਦਰਜੀਤ ਸਿੰਘ ਖ਼ਾਲਸਾ ਦਾ ਅੱਜ ਸ਼ਾਮ 4:35 ਵਜੇ ਦਿਹਾਂਤ ਹੋ ਗਿਆ। ਉਹ ਮੁਹਾਲੀ ਦੇ ਇਕ ਨਿੱਜੀ ਹਸਪਤਾਲ ’ਚ ਇਲਾਜ ਅਧੀਨ ਸਨ। ਸ: ਸੇਖੋਂ ਦਾ ਸਸਕਾਰ ਮਿਤੀ 11 ਦਸੰਬਰ 2023 ਦਿਨ ਸੋਮਵਾਰ ਨੂੰ ਬਾਅਦ ਦੁਪਹਿਰ ਫ਼ਰੀਦਕੋਟ ਵਿਖੇ ਕੀਤਾ ਜਾਵੇਗਾ।