ਸਵ: ਅਵਤਾਰ ਸਿੰਘ ਬਰਾੜ ਦੀ ਬਰਸੀ ਮੌਕੇ ਖ਼ੂਨਦਾਨ ’ਚ 107 ਯੂਨਿਟ ਖ਼ੂਨ ਇਕੱਤਰ

ਫ਼ਰੀਦਕੋਟ, 10 ਦਸੰਬਰ (ਜਸਵੰਤ ਸਿੰਘ ਪੁਰਬਾ)-ਸ: ਅਵਤਾਰ ਸਿੰਘ ਬਰਾੜ ਮੈਮੋਰੀਅਲ ਵੈਲਫ਼ੇਅਰ ਸੁਸਾਇਟੀ ਫ਼ਰੀਦਕੋਟ ਵਲੋਂ ਸਵ: ਅਵਤਾਰ ਸਿੰਘ ਬਰਾੜ ਸਾਬਕਾ ਮੰਤਰੀ ਪੰਜਾਬ ਦੀ ਸੱਤਵੀਂ ਬਰਸੀ ’ਤੇ ਵਿਸ਼ਾਲ ਖ਼ੂਨਦਾਨ ਕੈਂਪ ਗੁਰਦੁਆਰਾ ਸਾਹਿਬ ਗਰੀਨ ਐਵਿਨਿਊ ਫ਼ਰੀਦਕੋਟ ਵਿਖੇ ਲਗਾਇਆ ਗਿਆ। ਸੁਸਾਇਟੀ ਦੇ ਮੁੱਖ ਸੇਵਾਦਾਰ ਜ਼ਿਲ੍ਹਾ ਪ੍ਰਧਾਨ ਨਵਦੀਪ ਸਿੰਘ ਬੱਬੂ ਬਰਾੜ ਤੇ ਸਕੱਤਰ ਜਨਰਲ ਮੱਘਰ ਸਿੰਘ ਖ਼ਾਲਸਾ ਨੇ ਦੱਸਿਆ ਕਿ ਕੈਂਪ ਦੌਰਾਨ 107 ਸਵੈ ਇਛੁੱਕ ਲੋਕਾਂ ਨੇ ਖ਼ੂਨਦਾਨ ਕੀਤਾ।