
ਨਵੀਂ ਦਿੱਲੀ, 10 ਦਸੰਬਰ - ਛੱਤੀਸਗੜ੍ਹ ਵਿਚ ਮੁੱਖ ਮੰਤਰੀ ਦੇ ਨਾਂਅ ਦੇ ਐਲਾਨ ਦੇ ਨਾਲ ਹੀ ਇਹ ਵੀ ਤੈਅ ਕੀਤਾ ਗਿਆ ਹੈ ਕਿ ਸੂਬੇ ਵਿਚ ਦੋ ਉਪ ਮੁੱਖ ਮੰਤਰੀ ਹੋਣਗੇ। ਵਿਧਾਇਕ ਦਲ ਦੀ ਬੈਠਕ ਤੋਂ ਬਾਅਦ ਇਹ ਫੈਸਲਾ ਲਿਆ ਗਿਆ ਕਿ ਵਿਸ਼ਨੂੰਦੇਵ ਸਾਈਂ ਮੁੱਖ ਮੰਤਰੀ ਦੇ ਅਹੁਦੇ ਦੀ ਜ਼ਿੰਮੇਵਾਰੀ ਸੰਭਾਲਣਗੇ । ਜਦਕਿ ਅਰੁਣ ਸਾਓ ਅਤੇ ਵਿਜੇ ਸ਼ਰਮਾ ਉਪ ਮੁੱਖ ਮੰਤਰੀ ਦਾ ਅਹੁਦਾ ਸੰਭਾਲਣਗੇ। ਜਦਕਿ ਸਾਬਕਾ ਮੁੱਖ ਮੰਤਰੀ ਰਮਨ ਸਿੰਘ ਸਪੀਕਰ ਹੋਣਗੇ।