ਐਸ. ਵਾਈ. ਐਲ. ’ਤੇ ਦੁਬਾਰਾ ਚਰਚਾ ਹੋਣੀ ਚਾਹੀਦੀ ਹੈ- ਹਰਸਿਮਰਤ ਕੌਰ ਬਾਦਲ
ਨਵੀਂ ਦਿੱਲੀ, 30 ਜਨਵਰੀ- ਸ਼੍ਰੋਮਣੀ ਅਕਾਲੀ ਦਲ ਦੀ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਸਰਬ ਪਾਰਟੀ ਮੀਟਿੰਗ ਵਿਚ ਕਿਹਾ ਕਿ ਐਸ. ਵਾਈ. ਐਲ. ’ਤੇ ਦੁਬਾਰਾ ਚਰਚਾ ਹੋਣੀ ਚਾਹੀਦੀ ਹੈ। ਪੰਜਾਬ ਦੇ ਮੁੱਖ ਮੰਤਰੀ ਨੇ ਕਿਹਾ ਹੈ ਕਿ ਪੰਜਾਬ ਦਾ ਪਾਣੀ ਦੂਜੇ ਰਾਜਾਂ ਨੂੰ ਜਾਣਾ ਹੈ ਕਿਉਂਕਿ ਉਨ੍ਹਾਂ ਨੇ ਦੂਜੇ ਰਾਜਾਂ ਤੋਂ ਚੋਣ ਲੜਨੀ ਹੈ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਵੀਂ ਕਮੇਟੀ ਬਣਾ ਕੇ ਐਮ.ਐਸ.ਪੀ. ਨੂੰ ਕਾਨੂੰਨੀ ਹੱਕ ਦੇਣ ਦਾ ਆਪਣਾ ਵਾਅਦਾ ਪੂਰਾ ਕਰਨ।