JALANDHAR WEATHER

ਹੈਰੋਇਨ ਸਮੇਤ ਇਕ ਮਹਿਲਾ ਗਿ੍ਫ਼ਤਾਰ

ਗੁਰੂਹਰਸਹਾਏ, 23 ਸਤੰਬਰ (ਕਪਿਲ ਕੰਧਾਰੀ)- ਫ਼ਿਰੋਜ਼ਪੁਰ ਦੇ ਐਸ. ਐਸ. ਪੀ. ਦੀਪਕ ਹਿਲੋਰੀ ਵਲੋਂ ਫ਼ਿਰੋਜ਼ਪੁਰ ਜ਼ਿਲ੍ਹੇ ਵਿਚ ਨਸ਼ਿਆਂ ਖ਼ਿਲਾਫ਼ ਇਕ ਵਿਸ਼ੇਸ਼ ਮੁਹਿੰਮ ਵਿੱਢੀ ਗਈ ਹੈ, ਜਿਸ ਦੇ ਤਹਿਤ ਗੁਰੂਹਰਸਹਾਏ ਦੇ ਡੀ. ਐਸ. ਪੀ. ਯਾਦਵਿੰਦਰ ਸਿੰਘ ਬਾਜਵਾ ਦੀ ਅਗਵਾਈ ਹੇਠ ਗੁਰੂਹਰਸਹਾਏ ਪੁਲਿਸ ਨੂੰ ਉਸ ਸਮੇਂ ਸਫ਼ਲਤਾ ਹਾਸਲ ਹੋਈ, ਜਦ ਗੁਰੂਹਰਸਹਾਏ ਪੁਲਿਸ ਵਲੋਂ ਗੁਪਤ ਸੂਚਨਾ ਦੇ ਅਧਾਰ ’ਤੇ ਹੈਰੋਇਨ ਸਮੇਤ ਇਕ ਮਹਿਲਾ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਸੰਬੰਧੀ ਜਾਣਕਰੀ ਦਿੰਦੇ ਹੋਏ ਥਾਣਾ ਮੁਖੀ ਜਸਵਿੰਦਰ ਸਿੰਘ ਬਰਾੜ ਨੇ ਦੱਸਿਆ ਕਿ ਮੁਖ਼ਬਰ ਖ਼ਾਸ ਨੇ ਇਲਤਾਹ ਦਿੱਤੀ ਕਿ ਮੁਲਜ਼ਮ ਰਾਣੀ ਪਤਨੀ ਅਸ਼ਵਨੀ ਕੁਮਾਰ ਵਾਸੀ ਗੁਰੂਹਰਸਹਾਏ ਜੋ ਕਿ ਹੈਰੋਇਨ ਵੇਚਣ ਦੀ ਆਦੀ ਹੈ, ਜੋ ਅੱਜ ਵੀ ਹੈਰੋਇਨ ਲੈ ਕੇ ਆਪਣੇ ਘਰ ਵੱਲ ਜਾਂ ਰਹੀ ਹੈ, ਜਿਸ ਤੋਂ ਬਾਅਦ ਮਿਲੀ ਇਤਲਾਹ ’ਤੇ ਉਹ ਪੁਲਿਸ ਪਾਰਟੀ ਸਮੇਤ ਮੌਕੇ ’ਤੇ ਪੁੱਜੇ ਤਲਾਸ਼ੀ ਦੌਰਾਨ ਉਸ ਕੋਲੋਂ 270 ਗ੍ਰਾਮ ਹੈਰੋਇਨ ਬਰਾਮਦ ਹੋਈ। ਉਨ੍ਹਾਂ ਦੱਸਿਆ ਕਿ ਉਨ੍ਹਾਂ ਵਲੋਂ ਇਸ ਨੂੰ ਮਾਨਯੋਗ ਅਦਾਲਤ ਵਿਚ ਪੇਸ਼ ਕਰਕੇ ਦੋ ਦਿਨ ਦਾ ਪੁਲਿਸ ਰਿਮਾਂਡ ਲਿਆ ਹੈ। ਉਨ੍ਹਾਂ ਦੱਸਿਆ ਕਿ ਇਸ ਕੋਲ ਹੋਰ ਵੀ ਪੁੱਛਗਿੱਛ ਕੀਤੀ ਜਾਵੇਗੀ। ਥਾਣਾ ਮੁਖੀ ਨੇ ਦੱਸਿਆ ਕਿ ਇਸ ਦੇ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ