JALANDHAR WEATHER

ਮੁੱਖ ਮੰਤਰੀ ਪੰਜਾਬ ਬਤੌਰ ਗ੍ਰਹਿ ਮੰਤਰੀ ਆਪਣੇ ਅਹੁਦੇ ਤੋਂ ਅਸਤੀਫ਼ਾ ਦੇਣ- ਡਾ. ਚੀਮਾ

ਚੰਡੀਗੜ੍ਹ, 26 ਸਤੰਬਰ (ਦਵਿੰਦਰ ਸਿੰਘ)- ਜਦੋਂ ਕਿਸੇ ਨਾਲ ਕੋਈ ਧੱਕਾ ਹੁੰਦਾ ਹੈ ਤਾਂ ਉਹ ਵਿਅਕਤੀ ਪੁਲਿਸ ਕੋਲ ਇਨਸਾਫ਼ ਲਈ ਜਾਦਾਂ ਹੈ ਪਰ ਹੁਣ ਸੂਬੇ ਅੰਦਰ ਹਾਲਾਤ ਇਹ ਹਨ ਕਿ ਥਾਣਿਆਂ ਵਿਚ ਹੀ ਲੋਕਾਂ ਨਾਲ ਧੱਕਾ ਹੋ ਰਿਹਾ ਹੈ। ਇਨ੍ਹਾਂ ਸ਼ਬਦਾ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਕੈਬਨਿਟ ਮੰਤਰੀ ਡਾ. ਦਲਜੀਤ ਸਿੰਘ ਚੀਮਾ ਨੇ ਪਾਰਟੀ ਮੁੱਖ ਦਫ਼ਤਰ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕੀਤਾ। ਡਾ. ਚੀਮਾ ਨੇ ਕਿਹਾ ਕਿ ਸ੍ਰੀ ਮੁਕਤਸਰ ਸਾਹਿਬ ’ਚ ਇਕ ਵਕੀਲ ਥਾਣੇ ਗਿਆ ਤਾਂ ਜੋ ਅਣਮਨੁੱਖੀ ਵਿਵਹਾਰ ਉਹ ਵਕੀਲ ਨਾਲ ਕੀਤਾ ਗਿਆ, ਜਿਸ ਤੋਂ ਬਾਅਦ ਉਸ ਵਕੀਲ ਨੂੰ ਜੇਲ੍ਹ ਭੇਜ ਦਿੱਤਾ ਗਿਆ। ਇਸ ਤੋਂ ਬਾਅਦ ਅਦਾਲਤ ਅੰਦਰ ਜੋ ਤਸ਼ੱਦਦ ਦੀ ਕਹਾਣੀ ਪੀੜਤ ਵਕੀਲ ਨੇ ਸੁਣਾਈ ਉਹ ਬੇਹੱਦ ਖ਼ੌਫ਼ਨਾਕ ਹੈ। ਡਾ. ਚੀਮਾ ਨੇ ਕਿਹਾ ਕਿ ਪੰਜਾਬ ਅੰਦਰ ਅਮਨ ਕਾਨੂੰਨ ਦੀ ਸਥਿਤੀ ਬੁਰੀ ਤਰ੍ਹਾਂ ਨਾਲ ਵਿਗੜ ਚੁੱਕੀ ਹੈ। ਡਾ. ਚੀਮਾ ਨੇ ਮੰਗ ਕੀਤੀ ਕਿ ਮੁੱਖ ਮੰਤਰੀ ਪੰਜਾਬ ਨੂੰੇ ਬਤੌਰ ਗ੍ਰਹਿ ਮੰਤਰੀ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦੇਣਾ ਚਾਹੀਦਾ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ