JALANDHAR WEATHER

ਮਾਨ ਸਰਕਾਰ ਕਰ ਰਹੀ ਬਦਲਾਖ਼ੋਰੀ ਦੀ ਰਾਜਨੀਤੀ- ਸੁਖਪਾਲ ਸਿੰਘ ਖਹਿਰਾ

ਜਲਾਲਾਬਾਦ, 28 ਸਤੰਬਰ- ਡਰੱਗ ਕੇਸ ਵਿਚ ਪੰਜਾਬ ਪੁਲਿਸ ਵਲੋਂ ਗਿ੍ਰਫ਼ਤਾਰ ਕੀਤੇ ਗਏ ਕਾਂਗਰਸੀ ਨੇਤਾ ਸੁਖਪਾਲ ਸਿੰਘ ਖਹਿਰਾ ਨੇ ਗੱਲ ਕਰਦਿਆਂ ਕਿਹਾ ਕਿ ਪੰਜਾਬ ਵਿਚ ਭਗਵੰਤ ਮਾਨ ਸਾਡੀ ਵਿਰੋਧੀ ਧਿਰ ਨੂੰ ਸਹਿਨ ਨਹੀਂ ਕਰ ਰਹੀ। ਇਹ ਪੂਰੀ ਤਰ੍ਹਾਂ ਨਾਲ ਬਦਲਾਖ਼ੋਰੀ ਦੀ ਰਾਜਨੀਤੀ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਮੈਨੂੰ ਜਿਸ ਕੇਸ ਵਿਚ ਨਾਮਜ਼ਦ ਕੀਤਾ ਗਿਆ ਉਹ ਕੇਸ 2015 ਦਾ ਹੈ ਅਤੇ ਸਜ਼ਾ ਤੋਂ ਬਾਅਦ ਮੈਨੂੰ ਈ.ਡੀ. ਵਲੋਂ ਇਸ ਕੇਸ ਵਿਚ ਜ਼ਮਾਨਤ ਵੀ ਦਿੱਤੀ ਜਾ ਚੁੱਕੀ ਹੈ। ਉਨ੍ਹਾਂ ਅੱਗੇ ਕਿਹਾ ਕਿ ਇਕ ਹੀ ਕੇਸ ਵਿਚ ਮੈਨੂੰ ਕਿੰਨੀ ਵਾਰ ਫਸਾਓਗੇ। ਉਨ੍ਹਾਂ ਅੱਗੇ ਕਿਹਾ ਕਿ ਮੈਂ ਬਿਲਕੁੱਲ ਵੀ ਡਰਨ ਵਾਲਾ ਨਹੀਂ ਹਾਂ ਅਤੇ ਅੰਤ ਵਿਚ ਸੱਚ ਦੀ ਹੀ ਜਿੱਤ ਹੋਵੇਗੀ। ਉਨ੍ਹਾਂ ਪੰਜਾਬ ਸਰਕਾਰ ਨੂੰ ਕਰੜੇ ਹੱਥੀਂ ਲੈਂਦਿਆ ਕਿਹਾ ਕਿ ਇਨ੍ਹਾਂ ਵਲੋਂ ਕਿਹਾ ਗਿਆ ਸੀ ਕਿ ਪੰਜਾਬ ਵਿਚ ਬਦਲਾਅ ਲਿਆਂਦਾ ਜਾਵੇਗਾ ਪਰ ਇਹ ਬਦਲਾਅ ਦੀ ਨਹੀਂ ਬਲਕਿ ਬਦਲੇ ਦੀ ਭਾਵਨਾ ਨਾਲ ਅੱਗੇ ਆ ਰਹੇ ਹਨ ਅਤੇ ਇਸੇ ਬਦਲਾਖ਼ੋਰੀ ਦੀ ਰਾਜਨੀਤੀ ਤਹਿਤ ਮੈਨੂੰ ਗਿ੍ਰਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਨੇ ਕਾਂਗਰਸ ਨੂੰ ਹਾਸ਼ੀਏ ’ਤੇ ਪਹੁੰਚਾਉਣ ਲਈ ਅਜਿਹਾ ਕੀਤਾ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ