ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਅਜੇ ਮੰਗੂਪੁਰ ਸਣੇ ਕਾਂਗਰਸੀ ਆਗੂ ਘਰੇ ਨਜ਼ਰਬੰਦ

ਬਲਾਚੌਰ, 28 ਸਤੰਬਰ (ਦੀਦਾਰ ਸਿੰਘ ਬਲਾਚੌਰੀਆ)- ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਕਾਂਗਰਸੀ ਸਰਪੰਚਾਂ, ਪੰਚਾਂ ਅਤੇ ਕਾਂਗਰਸੀ ਵਰਕਰਾਂ ਨਾਲ ਕੀਤੀ ਜਾ ਰਹੀ ਧੱਕੇਸ਼ਾਹੀ ਦੇ ਖ਼ਿਲਾਫ਼ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਪ੍ਰਧਾਨ ਅਜੇ ਮੰਗੂਪੁਰ ਵਲੋਂ ਕੀਤੇ ਜਾਣ ਵਾਲੇ ਰੋਸ ਪ੍ਰਦਰਸ਼ਨ ਦੇ ਮੱਦੇਨਜ਼ਰ ਪੁਲਿਸ ਨੇ ਅਜੇ ਮੰਗੂਪੁਰ ਨੂੰ ਸਾਥੀਆਂ ਸਮੇਤ ਘਰ ਵਿਚ ਨਜ਼ਰਬੰਦ ਕਰ ਦਿੱਤਾ ਹੈ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਅਜੇ ਮੰਗੂਪੁਰ ਨੇ ਕਿਹਾ ਕਿ ਮਾਨ ਸਰਕਾਰ ਤੋਂ ਸੱਚ ਬਰਦਾਸ਼ਤ ਨਹੀਂ ਹੋ ਰਿਹਾ। ਉਨ੍ਹਾਂ ਕਿਹਾ ਕਾਂਗਰਸ ਪਾਰਟੀ ਆਪਣੇ ਵਰਕਰਾਂ ਤੇ ਸਮਰਥਕਾਂ ਨਾਲ ਚਟਾਨ ਵਾਂਗ ਖੜ੍ਹੀ ਹੈ।