ਡਾ. ਸਵਾਮੀਨਾਥਨ ਸਨ ਇਕ ਬਹੁਪੱਖੀ ਸ਼ਖ਼ਸੀਅਤ- ਜੇ.ਪੀ. ਨੱਢਾ

ਨਵੀਂ ਦਿੱਲੀ, 28 ਸਤੰਬਰ- ਭਾਜਪਾ ਦੇ ਮੁਖੀ ਜੇ.ਪੀ. ਨੱਢਾ ਨੇ ਡਾ. ਐਮ.ਐਸ. ਸਵਾਮੀਨਾਥਨ ਦੇ ਦਿਹਾਂਤ ’ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਟਵੀਟ ਕਰ ਕਿਹਾ ਕਿ ਭਾਰਤ ਦੀ ਹਰੀ ਕ੍ਰਾਂਤੀ ਦੇ ਪਿਤਾਮਾ ਡਾ. ਐਮ.ਐਸ. ਸਵਾਮੀਨਾਥਨ ਦੇ ਦਿਹਾਂਤ ਤੋਂ ਬਹੁਤ ਦੁਖੀ ਹਾਂ। ਡਾ. ਸਵਾਮੀਨਾਥਨ ਇਕ ਬਹੁਪੱਖੀ ਸ਼ਖ਼ਸੀਅਤ ਸਨ, ਜਿਨ੍ਹਾਂ ਦੇ ਖੇਤੀਬਾੜੀ ਖੋਜ ਅਤੇ ਨਵੀਨਤਾ ਦੇ ਖ਼ੇਤਰਾਂ ਵਿਚ ਅਮੁੱਲ ਯੋਗਦਾਨ ਨੇ ਇਤਿਹਾਸ ਦਾ ਰੁਖ਼ ਬਦਲ ਦਿੱਤਾ।