JALANDHAR WEATHER

9 ਸਾਲਾ ਸਨਮਦੀਪ ਸਿੰਘ ਨੇ ਗੁਰਦਾਸਪੁਰ ਦਾ ਵਧਾਇਆ ਮਾਣ, ਇੰਟਰਨੈਸ਼ਨਲ ਕਰਾਟੇ ਚੈਂਪੀਅਨਸ਼ਿਪ 'ਚੋਂ ਜਿੱਤਿਆ ਗੋਲਡ ਮੈਡਲ

ਗੁਰਦਾਸਪੁਰ, 2 ਅਕਤੂਬਰ (ਪ੍ਰੋ: ਬਲਬੀਰ ਸਿੰਘ ਕੋਲਾ)-ਗੁਰਦਾਸਪੁਰ ਦੇ 9 ਸਾਲਾ ਸਨਮਦੀਪ ਸਿੰਘ ਪੁੱਤਰ ਰਮਨਦੀਪ ਸਿੰਘ ਨੇ ਮਲੇਸ਼ੀਆ ਵਿਖੇ ਹੋਈ ਇੰਟਰਨੈਸ਼ਨਲ ਕਰਾਟੇ ਚੈਂਪੀਅਨਸ਼ਿਪ 'ਚੋਂ ਗੋਲਡ ਮੈਡਲ ਜਿੱਤ ਕੇ ਪੂਰੇ ਭਾਰਤ 'ਚ ਜ਼ਿਲ੍ਹਾ ਗੁਰਦਾਸਪੁਰ ਦਾ ਨਾਂਅ ਰੌਸ਼ਨ ਕੀਤਾ ਹੈ। ਇਸ ਚੈਂਪੀਅਨਸ਼ਿਪ 'ਚ 12 ਦੇਸ਼ਾਂ ਨੇ ਭਾਗ ਲਿਆ ਸੀ, ਜਿਸ 'ਚੋਂ ਸਨਮਦੀਪ ਸਿੰਘ ਨੇ ਅਮਰੀਕਾ, ਚਾਈਨਾ ਤੇ ਮਲੇਸ਼ੀਆ ਨੂੰ ਹਰਾ ਕੇ ਗੋਲਡ ਮੈਡਲ 'ਤੇ ਕਬਜ਼ਾ ਕੀਤਾ। ਇਸ ਤੋਂ ਪਹਿਲਾਂ ਵੀ ਸਨਮਦੀਪ ਸਿੰਘ ਨੇ ਅਪ੍ਰੈਲ ਮਹੀਨੇ 'ਚ ਦੁਬਈ ਵਿਖੇ ਹੋਈਆਂ ਬੁਡੋਕਾਨ ਕੱਪ ਇੰਟਰਨੈਸ਼ਨਲ ਕਰਾਟੇ ਚੈਂਪੀਅਨਸ਼ਿਪ 'ਚੋਂ ਗੋਲਡ ਮੈਡਲ ਹਾਸਿਲ ਕੀਤਾ ਸੀ। ਸਨਮਦੀਪ ਸਿੰਘ ਦੀ ਇਸ ਪ੍ਰਾਪਤੀ 'ਤੇ ਜ਼ਿਲ੍ਹਾ ਗੁਰਦਾਸਪੁਰ ਮਾਣ ਮਹਿਸੂਸ ਕਰ ਰਿਹਾ ਹੈ।

 

 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ