5,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵਲੋਂ ਗ੍ਰਿਫ਼ਤਾਰ

ਮਾਲੇਰਕੋਟਲਾ, 4 ਅਕਤੂਬਰ (ਮੁਹੰਮਦ ਹਨੀਫ਼ ਥਿੰਦ/ਜਸਵੀਰ ਸਿੰਘ ਜੱਸੀ)- ਸੂਬੇ ਵਿਚੋਂ ਭ੍ਰਿਸ਼ਟਾਚਾਰ ਨੂੰ ਠੱਲ੍ਹ ਪਾਉਣ ਦੇ ਮੱਦੇਨਜ਼ਰ ਕੀਤੇ ਜਾ ਰਹੇ ਨਿਰੰਤਰ ਯਤਨਾਂ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਨੇ ਜ਼ਿਲ੍ਹਾ ਮਾਲੇਰਕੋਟਲਾ ਦੇ ਥਾਣਾ ਸੰਦੌੜ ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਹਰਜਿੰਦਰ ਸਿੰਘ (ਨੰ. 310/ਸੰਗਰੂਰ) ਨੂੰ 5,000 ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕਰਕੇ ਇਕ ਹੋਰ ਸਫ਼ਲਤਾ ਦਰਜ ਕੀਤੀ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਏ.ਐਸ.ਆਈ. ਹਰਜਿੰਦਰ ਸਿੰਘ ਦੀ ਗ੍ਰਿਫ਼ਤਾਰੀ ਮਲੇਰਕੋਟਲਾ ਦੇ ਪਿੰਡ ਝੁਨੇਰ ਦੇ ਵਸਨੀਕ ਸੰਦੀਪ ਸਿੰਘ ਸੋਨੂੰ ਵਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ’ਤੇ ਕੀਤੀ ਗਈ ਹੈ।