JALANDHAR WEATHER

ਜੰਮੂ ਕਸ਼ਮੀਰ ’ਚੋਂ ਧਾਰਾ 370 ਹਟਾਉਣ ਨੂੰ ਲੈ ਕੇ ਸੁਪਰੀਮ ਕੋਰਟ ਵਿਚ ਸੁਣਵਾਈ ਅੱਜ

ਨਵੀਂ ਦਿੱਲੀ, 11 ਦਸੰਬਰ- ਸੁਪਰੀਮ ਕੋਰਟ ਦੀ ਸੰਵਿਧਾਨਕ ਬੈਂਚ ਅੱਜ ਧਾਰਾ 370 ਨੂੰ ਰੱਦ ਕਰਨ ਅਤੇ ਜੰਮੂ-ਕਸ਼ਮੀਰ ਦੇ ਪੁਰਾਣੇ ਰਾਜ ਨੂੰ ਦੋ ਕੇਂਦਰ ਸ਼ਾਸਤ ਪ੍ਰਦੇਸ਼ਾਂ ਵਿਚ ਵੰਡਣ ਨੂੰ ਚੁਣੌਤੀ ਦੇਣ ਵਾਲੀਆਂ ਪਟੀਸ਼ਨਾਂ ਦੇ ਬੈਚ ’ਤੇ ਆਪਣਾ ਫ਼ੈਸਲਾ ਸੁਣਾਏਗੀ। ਭਾਰਤ ਦੇ ਚੀਫ਼ ਜਸਟਿਸ ਡੀ.ਵਾਈ. ਚੰਦਰਚੂੜ, ਜਸਟਿਸ ਸੰਜੇ ਕਿਸ਼ਨ ਕੌਲ, ਸੰਜੀਵ ਖੰਨਾ, ਬੀ.ਆਰ. ਗਵਈ ਅਤੇ ਸੂਰਿਆ ਕਾਂਤ ਦੀ ਪੰਜ ਮੈਂਬਰੀ ਸੰਵਿਧਾਨਕ ਬੈਂਚ ਇਸ ਸੰਬੰਧੀ ਅੱਜ ਫ਼ੈਸਲਾ ਸੁਣਾਏਗੀ। ਦੱਸ ਦੇਈਏ ਕਿ 5 ਸਤੰਬਰ ਨੂੰ ਸੁਪਰੀਮ ਕੋਰਟ ਨੇ 16 ਦਿਨਾਂ ਤੱਕ ਦਲੀਲਾਂ ਸੁਣਨ ਤੋਂ ਬਾਅਦ ਫੈਸਲਾ ਸੁਰੱਖਿਅਤ ਰੱਖ ਲਿਆ ਸੀ। ਕੇਂਦਰ ਸਰਕਾਰ ਨੇ ਧਾਰਾ 370 ਨੂੰ ਰੱਦ ਕਰਨ ਦੇ ਆਪਣੇ ਫ਼ੈਸਲੇ ਦਾ ਬਚਾਅ ਕਰਦਿਆਂ ਕਿਹਾ ਸੀ ਕਿ ਜੰਮੂ-ਕਸ਼ਮੀਰ ਦੇ ਪੁਰਾਣੇ ਰਾਜ ਨੂੰ ਵਿਸ਼ੇਸ਼ ਦਰਜਾ ਦੇਣ ਵਾਲੀ ਵਿਵਸਥਾ ਨੂੰ ਰੱਦ ਕਰਨ ਵਿਚ ਕੋਈ ਸੰਵਿਧਾਨਕ ਧੋਖਾਧੜੀ ਨਹੀਂ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ