ਜੰਮੂ-ਕਸ਼ਮੀਰ: ਧਾਰਾ 370 ਸੰਬੰਧੀ ਪਟੀਸ਼ਨਾਂ ਦੀ ਸੁਣਵਾਈ ਤੋਂ ਪਹਿਲਾਂ ਵਧਾਈ ਸੁਰੱਖਿਆ
ਸ੍ਰੀਨਗਰ, 11 ਦਸੰਬਰ- ਜੰਮੂ-ਕਸ਼ਮੀਰ ਤੋਂ ਧਾਰਾ 370 ਨੂੰ ਰੱਦ ਕਰਨ ਨੂੰ ਚੁਣੌਤੀ ਦੇਣ ਵਾਲੀਆਂ ਪਟੀਸ਼ਨਾਂ ਦੇ ਬੈਚ ’ਤੇ ਸੁਪਰੀਮ ਕੋਰਟ ਦੇ ਫ਼ੈਸਲੇ ਤੋਂ ਪਹਿਲਾਂ ਸ੍ਰੀਨਗਰ ਸਮੇਤ ਵੱਖ ਵੱਖ ਇਲਾਕਿਆਂ ’ਚ ਸੁਰੱਖਿਆ ਵਧਾ ਦਿੱਤੀ ਗਈ ਹੈ। ਦੱਸ ਦੇਈਏ ਕਿ ਸੁਪਰੀਮ ਕੋਰਟ ਅੱਜ ਇਸ ’ਤੇ ਫ਼ੈਸਲਾ ਸੁਣਾਏਗੀ।