JALANDHAR WEATHER

ਰਜਵਾਹੇ ’ਚ ਪਾੜ ਪੈਣ ਕਾਰਨ ਕਣਕ ਦੇ ਖ਼ੇਤ ਪਾਣੀ ’ਚ ਡੁੱਬੇ

ਸੁਨਾਮ ਊਧਮ ਸਿੰਘ ਵਾਲਾ, 11 ਦਸੰਬਰ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ)- ਨੇੜਲੇ ਪਿੰਡ ਬਖ਼ਸ਼ੀਵਾਲਾ ਵਿਖੇ ਰਜਵਾਹਾ ਟੁੱਟਣ ਕਾਰਣ ਹੁਣ ਤੱਕ ਕਰੀਬ 50 ਏਕੜ ਕਣਕ ਦੀ ਫ਼ਸਲ ਨੁਕਸਾਨੀ ਜਾਣ ਦੀ ਖ਼ਬਰ ਹੈ। ਜਾਣਕਾਰੀ ਦਿੰਦੇ ਹੋਏ ਪਿੰਡ ਦੇ ਸਰਪੰਚ ਨੇ ਕਿਹਾ ਕਿ ਰਾਤ ਕਰੀਬ 12 ਵਜੇ ਪਿੰਡ ਨੇੜਿਉਂ ਲੰਘ ਦੇ ਸੂਲਰ ਰਜਵਾਹੇ ’ਚ ਲੱਗਭੱਗ 15 ਫੁੱਟ ਦਾ ਪਾੜ ਪੈ ਗਿਆ, ਜਿਸ ਕਾਰਨ ਰਜਵਾਹੇ ਦਾ ਪਾਣੀ ਕਿਸਾਨਾਂ ਦੇ ਖ਼ੇਤਾਂ ’ਚ ਜਾ ਵੜਿਆ ਅਤੇ ਹੁਣ ਤੱਕ ਕਰੀਬ 50 ਏਕੜ ਕਣਕ ਦੀ ਫ਼ਸਲ ਤੋਂ ਇਲਾਵਾ ਪਸ਼ੂਆਂ ਲਈ ਬੀਜਿਆ ਹਰਾ ਚਾਰਾ ਅਤੇ ਸਬਜ਼ੀਆਂ ਆਦਿ ਨੁਕਸਾਨੀਆਂ ਗਈਆਂ ਹਨ। ਉਨਾਂ ਕਿਹਾ ਕਿ ਰਜਵਾਹਾ ਟੁੱਟੇ ਨੂੰ ਕਈ ਘੰਟਿਆਂ ਦਾ ਸਮਾਂ ਹੋ ਚੁੱਕਾ ਹੈ ਪਰ ਅਜੇ ਤੱਕ ਪ੍ਰਸ਼ਾਸਨ ਜਾਂ ਵਿਭਾਗ ਦਾ ਕੋਈ ਵੀ ਅਧਿਕਾਰੀ ਕਿਸਾਨਾਂ ਦੀ ਸਾਰ ਲੈਣ ਲਈ ਨਹੀ ਪਹੁੰਚਿਆ। ਉਨ੍ਹਾਂ ਕਿਹਾ ਕਿ ਭਾਵੇਂ ਪਿੰਡ ਵਾਸੀਆਂ ਵਲੋਂ ਆਪਣੇ ਤੌਰ ’ਤੇ ਰਜਵਾਹੇ ਦਾ ਪਾੜ ਭਰਨ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ ਪਰ ਰਜਵਾਹੇ ਦਾ ਪਾੜ ਲਗਾਤਾਰ ਵੱਧਦਾ ਜਾ ਰਿਹਾ ਹੈ ਅਤੇ ਇਸ ਨੂੰ ਭਰਨ ਲਈ ਕਈ ਘੰਟਿਆਂ ਦਾ ਸਮਾਂ ਲੱਗ ਸਕਦਾ ਹੈ। ਪਿੰਡ ਵਾਸੀਆਂ ਨੇ ਪੰਜਾਬ ਸਰਕਾਰ ਅਤੇ ਪ੍ਰਸ਼ਾਸਨ ਤੋਂ ਕਿਸਾਨਾਂ ਦੀਆਂ ਬਰਬਾਦ ਹੋ ਚੁੱਕੀਆਂ ਫ਼ਸਲਾਂ ਦੇ ਲਈ ਮੁਆਵਜ਼ੇ ਦੀ ਮੰਗ ਕੀਤੀ ਹੈ।

 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ