ਮਹਿਬੂਬਾ ਮੁਫ਼ਤੀ ਨੂੰ ਕੀਤਾ ਗਿਆ ਨਜ਼ਰਬੰਦ- ਪੀ.ਡੀ.ਪੀ.


ਸ੍ਰੀਨਗਰ, 11 ਦਸੰਬਰ- ਜੰਮੂ-ਕਸ਼ਮੀਰ ਨੂੰ ਵਿਸ਼ੇਸ਼ ਦਰਜਾ ਦੇਣ ਵਾਲੀ ਸੰਵਿਧਾਨ ਦੀ ਧਾਰਾ 370 ਨੂੰ ਰੱਦ ਕਰਨ ਨੂੰ ਚੁਣੌਤੀ ਦੇਣ ਵਾਲੀਆਂ ਪਟੀਸ਼ਨਾਂ ’ਤੇ ਸੁਪਰੀਮ ਕੋਰਟ ਦੇ ਫ਼ੈਸਲੇ ਤੋਂ ਪਹਿਲਾਂ ਪੀਪਲਜ਼ ਡੈਮੋਕ੍ਰੇਟਿਕ ਪਾਰਟੀ (ਪੀ.ਡੀ.ਪੀ.) ਪਾਰਟੀ ਨੇ ਦਾਅਵਾ ਕੀਤਾ ਕਿ ਪਾਰਟੀ ਪ੍ਰਧਾਨ ਮਹਿਬੂਬਾ ਮੁਫ਼ਤੀ ਨੂੰ ਪੁਲਿਸ ਵਲੋਂ ਘਰ ਵਿਚ ਨਜ਼ਰਬੰਦ ਕਰ ਦਿੱਤਾ ਗਿਆ ਹੈ।