
ਨਵੀਂ ਦਿੱਲੀ, 11 ਦਸੰਬਰ- ਸੁਪਰੀਮ ਕੋਰਟ ਨੇ ਧਾਰਾ 370 ਨੂੰ ਰੱਦ ਕਰਨ ਅਤੇ ਜੰਮੂ-ਕਸ਼ਮੀਰ ਦੇ ਪੁਰਾਣੇ ਰਾਜ ਨੂੰ ਦੋ ਕੇਂਦਰ ਸ਼ਾਸਤ ਪ੍ਰਦੇਸ਼ਾਂ ਵਿਚ ਵੰਡਣ ਨੂੰ ਚੁਣੌਤੀ ਦੇਣ ਵਾਲੀਆਂ ਪਟੀਸ਼ਨਾਂ ਦੇ ਬੈਚ ’ਤੇ ਫ਼ੈਸਲਾ ਸੁਣਾਉਣਾ ਸ਼ੁਰੂ ਕਰ ਦਿੱਤਾ ਹੈ।ਚੀਫ਼ ਜਸਟਿਸ ਆਫ਼ ਇੰਡੀਆ ਡੀ.ਵੀ. ਚੰਦਰਚੂੜ ਨੇ ਕਿਹਾ ਕਿ ਇਸ ਮਾਮਲੇ ਵਿਚ ਤਿੰਨ ਫ਼ੈਸਲੇ ਹਨ।