ਧਾਰਾ 370 ਇਕ ਅਸਥਾਈ ਵਿਵਸਥਾ ਹੈ- ਸੁਪਰੀਮ ਕੋਰਟ

ਨਵੀਂ ਦਿੱਲੀ, 11 ਦਸੰਬਰ- ਸੁਪਰੀਮ ਕੋਰਟ ਵਿਚ ਧਾਰਾ 370 ਸੰਬੰਧੀ ਸੁਣਵਾਈ ਜਾਰੀ ਹੈ। ਸੁਣਵਾਈ ਦੌਰਾਨ ਸੁਪਰੀਮ ਕੋਰਟ ਨੇ ਕਿਹਾ ਕਿ ਧਾਰਾ 370 ਇਕ ਅਸਥਾਈ ਵਿਵਸਥਾ ਹੈ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਸੁਪਰੀਮ ਕੋਰਟ ਦਾ ਮੰਨਣਾ ਹੈ ਕਿ ਜੰਮੂ ਅਤੇ ਕਸ਼ਮੀਰ ਭਾਰਤ ਦਾ ਅਨਿੱਖੜਵਾਂ ਅੰਗ ਬਣ ਗਿਆ ਹੈ, ਜਿਵੇਂ ਕਿ ਭਾਰਤ ਦੇ ਸੰਵਿਧਾਨ ਦੀ ਧਾਰਾ 1 ਅਤੇ 370 ਤੋਂ ਸਪੱਸ਼ਟ ਹੈ। ਸੁਪਰੀਮ ਕੋਰਟ ਨੇ ਇਹ ਵੀ ਕਿਹਾ ਕਿ ਉਸ ਦਾ ਇਹ ਮੰਨਣਾ ਹੈ ਕਿ ਜੰਮੂ-ਕਸ਼ਮੀਰ ਨੇ ਭਾਰਤ ਵਿਚ ਸ਼ਾਮਿਲ ਹੋਣ ਤੋਂ ਬਾਅਦ ਅੰਦਰੂਨੀ ਪ੍ਰਭੂਸੱਤਾ ਦਾ ਤੱਤ ਬਰਕਰਾਰ ਨਹੀਂ ਰੱਖਿਆ।