ਸੁਖਬੀਰ ਸਿੰਘ ਬਾਦਲ ਕਰਨਗੇ ਸੀਨੀਅਰ ਮਹਿਲਾ ਕੱਬਡੀ ਚੈਂਪੀਅਨਸ਼ਿਪ ਦੇ ਦੂਜੇ ਦਿਨ ਦਾ ਉਦਘਾਟਨ

ਬਲਾਚੌਰ, 11 ਦਸੰਬਰ (ਦੀਦਾਰ ਸਿੰਘ ਬਲਾਚੌਰੀਆ)- ਸੁਖਬੀਰ ਸਿੰਘ ਬਾਦਲ ਸਾਬਕਾ ਉਪ ਮੁੱਖ ਮੰਤਰੀ ਪੰਜਾਬ ਲੈਮਰਿਨ ਟੈਕ ਸਕਿੱਲਜ ਯੂਨੀਵਰਸਿਟੀ ਪੰਜਾਬ ਰੈਲਮਾਜਰਾ ਤਹਿਸੀਲ ਬਲਾਚੌਰ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿਖ਼ੇ 70ਵੀਂ ਸੀਨੀਅਰ ਮਹਿਲਾ ਕਬੱਡੀ ਚੈਪੀਅਨਸ਼ਿਪ ਦੇ ਦੂਜੇ ਦਿਨ ਦੀ ਸ਼ੁਰੂਆਤ ਕਰਨ ਲਈ ਉਚੇਚੇ ਤੌਰ ਅੱਜ 12:30 ਵਜੇ ਦੁਪਹਿਰ ਪਹੁੰਚ ਰਹੇ ਹਨ। ਇਹ ਜਾਣਕਾਰੀ ਲੈਮਰਿਨ ਟੈਕ ਸਕਿੱਲਜ ਯੂਨੀਵਰਸਿਟੀ ਪੰਜਾਬ ਦੇ ਮੀਡੀਆ ਕੋਆਰਡੀਨੇਟਰ ਪ੍ਰੋ. ਨਰਿੰਦਰ ਭੂੰਬਲਾ ਨੇ ਦਿੱਤੀ।