ਗੁ: ਅਟਾਰੀ ਸਾਹਿਬ ਵਿਖੇ ਅਰਦਾਸ ਉਪਰੰਤ ਕਿਸਾਨ ਦਿੱਲੀ ਹੋਏ ਰਵਾਨਾ
ਸੁਲਤਾਨਵਿੰਡ, 12 ਫਰਵਰੀ (ਗੁਰਨਾਮ ਸਿੰਘ ਬੁੱਟਰ)- ਕਿਸਾਨ ਸੰਘਰਸ਼ ਕਮੇਟੀ ਕੋਟ ਬੁੱਢਾ ਪਿੰਡ ਸੁਲਤਾਨਵਿੰਡ ਦੇ ਇਕਾਈ ਪ੍ਰਧਾਨ ਗੁਰਭੇਜ ਸਿੰਘ ਸੋਨੂੰ ਮਾਹਲ ਅਤੇ ਮਨਪ੍ਰੀਤ ਸਿੰਘ ਮਾਹਲ ਦੀ ਅਗਵਾਈ ਹੇਠ ਗੁਰਦੁਆਰਾ ਅਟਾਰੀ ਸਾਹਿਬ ਤੋਂ ਵੱਡੀ ਗਿਣਤੀ ’ਚ ਕਿਸਾਨਾ ਦਾ ਕਾਫਲਾ ਦਿੱਲੀ ਅੰਦੋਲਨ 2 ’ਚ ਸ਼ਮੂਲੀਅਤ ਕਰਨ ਲਈ ਰਵਾਨਾ ਹੋਇਆ। ਇਸ ਜਥੇ ’ਚ ਸ਼ਾਮਿਲ ਹੋਣ ਲਈ ਵੱਖ-ਵੱਖ ਇਲਾਕਿਆਂ ਤੋਂ ਟਰੈਕਟਰ ਟਰਾਲੀਆਂ ਸਮੇਤ ਪਹੁੰਚੇ। ਇਸ ਮੌਕੇ ਗੱਲਬਾਤ ਕਰਦਿਆਂ ਸੋਨੂੰ ਮਾਹਲ ਅਤੇ ਮਨਪ੍ਰੀਤ ਸਿੰਘ ਮਾਹਲ ਨੇ ਦੱਸਿਆ ਕਿ ਦਿੱਲੀ ਅੰਦੋਲਨ 2 ਦੀ ਕਾਲ ’ਚ ਸ਼ਾਮਿਲ ਹੋਣ ਲਈ ਗੁਰਦੁਆਰਾ ਅਟਾਰੀ ਸਾਹਿਬ ਪਿੰਡ ਸੁਲਤਾਨਵਿੰਡ ਨਤਮਸਤਕ ਹੋਣ ਉਪਰੰਤ ਗੁਰੂ ਚਰਨਾਂ ’ਚ ਅਰਦਾਸ ਕਰਕੇ ਵੱਡੀ ਗਿਣਤੀ ’ਚ ਕਿਸਾਨ ਆਪਸੀ ਸਹਿਯੋਗ ਨਾਲ ਆਪਣੀਆਂ ਮੰਗਾ ਮੰਗਵਾਉਣ ਲਈ ਸ਼ਾਂਤਮਈ ਢੰਗ ਨਾਲ ਰਵਾਨਾ ਹੋ ਰਹੇ ਹਨ।