JALANDHAR WEATHER

ਦਿੱਲੀ ਵਿਖੇ ਕਿਸਾਨ ਅੰਦੋਲਨ ’ਚ ਹਿੱਸਾ ਲੈਣ ਲਈ ਭਕਨਾ ਤੋਂ ਵੱਡਾ ਜਥਾ ਹੋਵੇਗਾ ਰਵਾਨਾ

ਅਟਾਰੀ, 12 ਫਰਵਰੀ (ਗੁਰਦੀਪ ਸਿੰਘ ਅਟਾਰੀ/ਰਾਜਿੰਦਰ ਸਿੰਘ ਰੂਬੀ)-ਦਿੱਲੀ ਵਿਖੇ ਅੰਦੋਲਨ ’ਚ ਹਿੱਸਾ ਲੈਣ ਲਈ ਕਿਸਾਨਾਂ ਵਲੋਂ ਪਿੰਡ ਭਕਨਾ ਵਿਖੇ ਮੀਟਿੰਗ ਕੀਤੀ ਗਈ। ਸਰਕਲ ਚੀਚਾ ਭਕਨਾ ਦੇ ਪ੍ਰਮੁੱਖ ਆਗੂ ਇੰਦਰਜੀਤ ਸਿੰਘ ਭਕਨਾ ਖੁਰਦ ਅਤੇ ਮਨਜਿੰਦਰ ਸਿੰਘ ਨੇ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਿਹਾ ਕਿ 13 ਫਰਵਰੀ ਨੂੰ ਕਿਸਾਨ ਅੰਦੋਲਨ ’ਚ ਚਾਲੇ ਪਾਉਣ ਲਈ ਮੀਟਿੰਗ ’ਚ ਵਿਚਾਰਾਂ ਕਰਕੇ ਪ੍ਰੋਗਰਾਮ ਉਲੀਕਿਆ ਗਿਆ ਹੈ ਅਤੇ ਵਰਕਰਾਂ ਦੀਆਂ ਵੱਖ-ਵੱਖ ਪ੍ਰਬੰਧਾਂ ਸੰਬੰਧੀ ਡਿਊਟੀਆਂ ਲਗਾਈਆਂ ਗਈਆਂ ਹਨ। ਕਿਸਾਨ ਆਗੂ ਮਾਸਟਰ ਜਸਬੀਰ ਸਿੰਘ ਸੰਧੂ ਭਕਨਾ ਨੇ ਸੂਬੇ ਦੇ ਸੀਨੀਅਰ ਆਗੂ ਸਰਵਣ ਸਿੰਘ ਪੰਧੇਰ ਦੇ ਬਿਆਨ ਦੀ ਸ਼ਲਾਘਾ ਕੀਤੀ ਹੈ ਕਿ ਰਾਜਨੀਤਿਕ ਪਾਰਟੀਆਂ ਦੇ ਆਗੂਆਂ ਨੂੰ ਕਿਸਾਨ ਅੰਦੋਲਨ ਦੀ ਸਟੇਜ ਤੋਂ ਬੋਲਣ ਦੀ ਮਨਾਹੀ ਹੋਵੇਗੀ। ਉਨ੍ਹਾਂ ਕਿਹਾ ਕਿ ਕਿਸਾਨ ਮਜ਼ਦੂਰ ਵੱਡੀ ਗਿਣਤੀ ’ਚ ਜਥਾ ਲੈ ਕੇ ਦਿੱਲੀ ਨੂੰ ਰਵਾਨਾ ਹੋਣਗੇ। ਇਸ ਮੌਕੇ ਗੁਰਪ੍ਰਗਟ ਸਿੰਘ, ਦਿਲਬਾਗ ਸਿੰਘ, ਸੱਜਣ ਸਿੰਘ, ਬਲਵਿੰਦਰ ਸਿੰਘ, ਦਲਵਿੰਦਰ ਸਿੰਘ, ਕਰਮਜੀਤ ਸਿੰਘ, ਜੋਬਨਜੀਤ ਸਿੰਘ, ਨਵਦੀਪ ਸਿੰਘ, ਸੁਖਵਿੰਦਰ ਸਿੰਘ,ਪਰਮਜੀਤ ਸਿੰਘ, ਕੁਲਦੀਪ ਸਿੰਘ ਧਾਲੀਵਾਲ, ਅਜੀਤ ਸਿੰਘ, ਸੁੱਖਾ ਸਿੰਘ ਅਤੇ ਭਗਵੰਤ ਸਿੰਘ ਆਦਿ ਕਿਸਾਨ ਮੌਜੂਦ ਸਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ