ਆਪ੍ਰੇਸ਼ਨ ਕਰਵਾਉਣ ਆਈ 30 ਸਾਲਾ ਔਰਤ ਦੀ ਮੌਤ
ਪਠਾਨਕੋਟ ,20 ਫਰਵਰੀ (ਸੰਧੂ )- ਪਠਾਨਕੋਟ ਦੇ ਡਲਹੌਜ਼ੀ ਰੋਡ ਸਥਿਤ ਇਕ ਨਿੱਜੀ ਹਸਪਤਾਲ ਵਿਚ ਪਿੱਤੇ ਦੀ ਪੱਥਰੀ ਦਾ ਆਪ੍ਰੇਸ਼ਨ ਕਰਵਾਉਣ ਆਈ 30 ਸਾਲਾ ਔਰਤ ਦੀ ਆਪ੍ਰੇਸ਼ਨ ਦੌਰਾਨ ਮੌਤ ਹੋ ਗਈ।ਮ੍ਰਿਤਕ ਔਰਤ ਦੀ ਪਹਿਚਾਣ ਭਾਵਨਾ ਪਤਨੀ ਰਿੰਕੂ ਕੁਮਾਰ ਵਾਸੀ ਪਿੰਡ ਗਾਹਲ ਧਾਰ ਕਲਾਂ ਵਜੋਂ ਹੋਈ ਹੈ ਵਜੋਂ ਹੋਈ ਹੈ। ਮ੍ਰਿਤਕ ਦੇ ਪਤੀ ਰਿੰਕੂ ਕੁਮਾਰ ਨੇ ਦੱਸਿਆ ਕਿ ਉਸ ਦੀ ਪਤਨੀ ਨੂੰ ਪਿੱਤੇ ਦੀ ਪੱਥਰੀ ਦੇ ਆਪ੍ਰੇਸ਼ਨ ਲਈ ਇੱਥੇ ਦਾਖ਼ਲ ਕਰਵਾਇਆ ਗਿਆ ਸੀ। ਉਨ੍ਹਾਂ ਦੋਸ਼ ਲਗਾਇਆ ਕਿ ਆਪ੍ਰੇਸ਼ਨ ਦੌਰਾਨ ਡਾਕਟਰ ਦੀ ਅਣਗਹਿਲੀ ਕਾਰਨ ਉਸ ਦੀ ਪਤਨੀ ਦੀ ਮੌਤ ਹੋ ਗਈ।ਉਨ੍ਹਾਂ ਦੱਸਿਆ ਕਿ ਇਸ ਸੰਬੰਧੀ ਥਾਣਾ ਡਵੀਜ਼ਨ ਨੰਬਰ 1 ਦੀ ਪੁਲਿਸ ਨੂੰ ਸੂਚਿਤ ਕਰ ਦਿੱਤਾ ਗਿਆ ਹੈ। ਜਦੋਂ ਡਾਕਟਰ ਨਾਲ ਗੱਲਬਾਤ ਕਰਨ ਦੀ ਕੋਸ਼ਿਸ਼ ਕੀਤੀ ਤਾਂ ਡਾਕਟਰ ਨੇ ਗੱਲ ਕਰਨ ਤੋਂ ਮਨ੍ਹਾ ਕਰ ਦਿੱਤਾ ।