ਹਰਿਆਣਾ ਦੇ ਡੀ.ਜੀ.ਪੀ. ਨੇ ਪੰਜਾਬ ਦੇ ਡੀ.ਜੀ.ਪੀ. ਨੂੰ ਲਿਖਿਆ ਪੱਤਰ, ਪੋਕਲੇਨ ਅਤੇ ਜੇ. ਸੀ. ਬੀ. ਮਸ਼ੀਨਾਂ ਲਿਆਉਣ ਤੋਂ ਰੋਕਣ ਲਈ ਕਿਹਾ
ਪਟਿਆਲਾ, 20 ਫਰਵਰੀ ( ਦਮਨਜੀਤ ਸਿੰਘ )- ਪੰਜਾਬ ਅਤੇ ਹਰਿਆਣਾ ਦੀਆਂ ਸਰਹੱਦਾਂ ਉੱਤੇ ਪਿਛਲੇ 8 ਦਿਨਾਂ ਤੋਂ ਬੈਠੇ ਕਿਸਾਨਾਂ ਵਲੋਂ ਭਲਕੇ ਦਿੱਲੀ ਕੂਚ ਕਰਨ ਦੇ ਕੀਤੇ ਐਲਾਨ ਦੇ ਚਲਦਿਆਂ ਹਰਿਆਣਾ ਪੁਲਿਸ ਦੇ ਡੀ. ਜੀ. ਪੀ.ਵਲੋਂ ਪੰਜਾਬ ਦੇ ਡੀ.ਜੀ.ਪੀ. ਨੂੰ ਇਕ ਪੱਤਰ ਭੇਜ ਕੇ ਲਿਖਿਆ ਹੈ ਕਿ ਪੰਜਾਬ ਵਲੋਂ ਆ ਰਹੇ ਕਿਸਾਨਾਂ ਨੂੰ ਹਰਿਆਣਾ ਦੀਆਂ ਸਰਹੱਦਾਂ ਉੱਤੇ ਪੋਕਲੈਨ ਅਤੇ ਜੇ. ਸੀ. ਬੀ. ਮਸ਼ੀਨਾਂ ਲਿਆਉਣ ਤੋਂ ਰੋਕਿਆ ਜਾਵੇ l ਇਨ੍ਹਾਂ ਮਸ਼ੀਨਾਂ ਨਾਲ ਸਰਹੱਦ ਉੱਤੇ ਕਾਨੂੰਨ ਵਿਵਸਥਾ ਵਿਗੜ ਸਕਦੀ ਹੈ l