JALANDHAR WEATHER

ਸ਼੍ਰੋਮਣੀ ਕਮੇਟੀ ਮੈਂਬਰ ਜਸਵੀਰ ਕੌਰ ਦਾਤੇਵਾਸ ਦਾ ਦਿਹਾਂਤ

ਬੁਢਲਾਡਾ, 21 ਫਰਵਰੀ (ਸਵਰਨ ਸਿੰਘ ਰਾਹੀ) - ਵਿਧਾਨ ਸਭਾ ਹਲਕਾ ਬੁਢਲਾਡਾ ਦੇ ਸਾਬਕਾ ਅਕਾਲੀ ਵਿਧਾਇਕ ਹਰਬੰਤ ਸਿੰਘ ਦਾਤੇਵਾਸ ਦੀ ਧਰਮ ਪਤਨੀ ਬੀਬੀ ਜਸਵੀਰ ਕੌਰ ਦਾਤੇਵਾਸ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਅੱਜ ਤੜਕਸਾਰ ਦਿਹਾਂਤ ਹੋ ਗਿਆ। ਉਹ ਪਿਛਲੇ ਕੁਝ ਦਿਨਾਂ ਤੋਂ ਅੰਮ੍ਰਿਤਸਰ ਦੇ ਇਕ ਨਿੱਜੀ ਹਸਪਤਾਲ ਵਿਖੇ ਜੇਰੇ ਇਲਾਜ ਸਨ। ਜਸਵੀਰ ਕੌਰ ਦੀ ਮ੍ਰਿਤਕ ਦੇਹ ਦਾ ਸਸਕਾਰ ਅੱਜ ਬਾਅਦ ਦੁਪਹਿਰ 1:30 ਵਜੇ ਪਿੰਡ ਦਾਤੇਵਾਸ (ਮਾਨਸਾ) ਵਿਖੇ ਕੀਤਾ ਜਾਵੇਗਾ। ਇਸ ਦੁਖਦਾਈ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ, ਹਰਸਿਮਰਤ ਕੌਰ ਬਾਦਲ ਅਤੇ ਬਲਵਿੰਦਰ ਸਿੰਘ ਭੂੰਦੜ ਸਮੇਤ ਅਨੇਕਾਂ ਆਗੂਆਂ ਨੇ ਪਰਿਵਾਰ ਨਾਲ ਗਹਿਰੇ ਦੁੱਖ ਦਾ ਇਜ਼ਹਾਰ ਕੀਤਾ ਹੈ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ