JALANDHAR WEATHER

ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸਾਕਾ ਸ੍ਰੀ ਨਨਕਾਣਾ ਸਾਹਿਬ ਦੇ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਗੁਰਮਤਿ ਸਮਾਗਮ

 ਅੰਮ੍ਰਿਤਸਰ, 21 ਫਰਵਰੀ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਅੱਜ ਸ੍ਰੀ ਦਰਬਾਰ ਸਾਹਿਬ ਸਮੂਹ ਸਥਿਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸਾਕਾ ਸ੍ਰੀ  ਨਨਕਾਣਾ ਸਾਹਿਬ ਦੇ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਸਮਰਪਿਤ ਗੁਰਮਤਿ ਦੀਵਾਨ ਸਜਾਇਆ ਗਿਆ। ਇਸ ਮੌਕੇ ਰਾਗੀ ਜਥਿਆਂ ਵਲੋਂ ਸ਼ਬਦ ਕੀਰਤਨ ਨਾਲ ਸੰਗਤਾਂ ਨੂੰ ਨਿਹਾਲ ਕੀਤਾ ਗਿਆ ਅਤੇ ਕਥਾ ਵਾਚਕਾਂ ਵਲੋਂ ਸਾਕਾ ਸ੍ਰੀ ਨਨਕਾਣਾ ਸਾਹਿਬ ਦੇ ਇਤਿਹਾਸ ਤੋਂ ਸੰਗਤਾਂ ਨੂੰ ਜਾਣੂ ਕਰਵਾਇਆ ਗਿਆ।। ਇਸ ਮੌਕੇ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਭਗਵੰਤ ਸਿੰਘ ਧੰਗੇੜਾ ਸਮੇਤ ਹੋਰ ਸ਼੍ਰੋਮਣੀ ਕਮੇਟੀ ਅਧਿਕਾਰੀ, ਕਰਮਚਾਰੀ ਤੇ ਸੰਗਤਾਂ ਹਾਜ਼ਰ ਸਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ