JALANDHAR WEATHER

ਦਿਨ-ਦਿਹਾੜੇ ਟਰੈਵਲ ਏਜੰਟ ਦਾ ਕ.ਤਲ, ਅਣਪਛਾਤਿਆਂ ਨੇ ਦਿੱਤਾ ਵਾਰਦਾਤ ਨੂੰ ਅੰਜਾਮ

ਕਪੂਰਥਲਾ, 21 ਫਰਵਰੀ (ਅਮਨਜੋਤ ਸਿੰਘ ਵਾਲੀਆ)-ਜ਼ਿਲ੍ਹਾ ਕਪੂਰਥਲਾ ਦੇ ਮਸਜਿਦ ਚੌਕ ਨੇੜੇ ਦਿਨ-ਦਿਹਾੜੇ ਇਕ ਵਿਅਕਤੀ ਦਾ ਕ.ਤਲ ਕਰ ਦਿੱਤਾ ਗਿਆ। ਜਾਣਕਾਰੀ ਅਨੁਸਾਰ ਮ੍ਰਿਤਕ ਹਰਪ੍ਰੀਤ ਸਿੰਘ 35 ਸਾਲ ਪੁੱਤਰ ਕੁਲਵੰਤ ਸਿੰਘ ਵਾਸੀ ਜੱਟਪੁਰਾ ਜੋ ਕਿ ਟਰੈਵਲ ਏਜੰਟ ਦਾ ਕੰਮ ਕਰਦਾ ਸੀ ਤੇ ਮਸਜਿਦ ਚੌਕ ਨੇੜੇ ਆਪਣੇ ਕੁਝ ਸਾਥੀਆਂ ਨੂੰ ਫ਼ੋਨ ਕਰਕੇ ਮੌਕੇ 'ਤੇ ਸੱਦ ਰਿਹਾ ਸੀ ਪਰ ਇਸ ਦੌਰਾਨ ਕੁਝ ਅਣਪਛਾਤੇ ਵਿਅਕਤੀਆਂ ਨੇ ਉਸ 'ਤੇ ਹਮਲਾ ਕਰਕੇ ਉਸਦੇ ਛਾਤੀ 'ਤੇ ਤੇ.ਜ਼ਧਾਰ ਹ.ਥਿਆਰ ਨਾਲ ਹ.ਮਲਾ ਕਰਕੇ ਉਸਨੂੰ ਜ਼ਖਮੀ ਕਰ ਦਿੱਤਾ ਜਦੋਂ ਉਸਨੂੰ ਸਿਵਲ ਹਸਪਤਾਲ ਲਿਆਂਦਾ ਗਿਆ ਤਾਂ ਡਾਕਟਰ ਨੇ ਉਸਨੂੰ ਮ੍ਰਿਤਕ ਐਲਾਨ ਦਿੱਤਾ। ਮੌਕੇ 'ਤੇ ਪਹੁੰਚੇ ਪੁਲਿਸ ਅਧਿਕਾਰੀਆਂ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ