ਕਿਸਾਨ ਸੰਘਰਸ਼ ’ਚ ਨੌਜਵਾਨ ਦੀ ਮੌਤ ਤੋਂ ਬਾਅਦ 22 ਫ਼ਰਵਰੀ ਪੰਜਾਬ ਬੰਦਾ ਦਾ ਸੱਦਾ
![](/cmsimages/20240221/4438263__a.jpg)
ਮਹਿਲ ਕਲਾਂ, 21 ਫ਼ਰਵਰੀ (ਅਵਤਾਰ ਸਿੰਘ ਅਣਖੀ)- ਕਿਸਾਨੀ ਮੰਗਾਂ ਮਨਵਾਉਣ ਲਈ ਦਿੱਲੀ ਜਾ ਰਹੇ ਕਿਸਾਨਾਂ ’ਚੋਂ ਖਨੌਰੀ ਸਰਹੱਦ ’ਤੇ ਇਕ ਨੌਜਵਾਨ ਦੀ ਗੋਲੀ ਲੱਗਣ ਨਾਲ ਮੌਤ ਹੋ ਜਾ ਜਾਣ ਤੋਂ ਬਾਅਦ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਨੇ 22 ਫ਼ਰਵਰੀ ਨੂੰ ਪੰਜਾਬ ਬੰਦ ਦਾ ਸੱਦਾ ਦਿੱਤਾ ਹੈ। ਜ਼ਿਲ੍ਹਾ ਬਰਨਾਲਾ ਦੇ ਪ੍ਰਧਾਨ ਜਗਸੀਰ ਸਿੰਘ ਛੀਨੀਵਾਲ ਕਿਸਾਨਾਂ ’ਤੇ ਤਸ਼ੱਦਦ ਦੀ ਸਖ਼ਤ ਸ਼ਬਦਾਂ ’ਚ ਨਿੰਦਾ ਕਰਦਿਆਂ ਪੰਜਾਬ ਦੇ ਸਮੂਹ ਇਨਸਾਫ਼ਪਸੰਦ ਲੋਕਾਂ ਨੂੰ ਅਪੀਲ ਕੀਤੀ ਕਿ 22 ਫ਼ਰਵਰੀ ਪੰਜਾਬ ਬੰਦ ਦੇ ਸੱਦੇ ਨੂੰ ਸਫ਼ਲ ਬਣਾ ਕੇ ਕੇਂਦਰ ਸਰਕਾਰ ਵਲੋਂ ਕਿਸਾਨਾਂ ’ਤੇ ਕੀਤੇ ਜਾ ਰਹੇ ਜ਼ੁਲਮ ਵਿਰੁੱਧ ਆਪਣੀ ਆਵਾਜ਼ ਨੂੰ ਬੁਲੰਦ ਕਰਨ। ਉਨ੍ਹਾਂ ਦੱਸਿਆ ਕਿ ਪੰਜਾਬ ਬੰਦ ਦੌਰਾਨ ਸੜਕੀ ਆਵਾਜਾਈ ਵੀ ਮੁਕੰਮਲ ਤੌਰ ’ਤੇ ਠੱਪ ਰਹੇਗੀ।