JALANDHAR WEATHER

ਗੁਰਦੁਆਰਾ ਸ਼ਹੀਦ ਗੰਜ ਟਿੱਬੀ ਸਾਹਿਬ ਵਿਖੇ ‘ਜੈਤੋ ਮੋਰਚੇ’ ਦੀ 100 ਸਾਲਾ ਸ਼ਤਾਬਦੀ ਦਾ ਸਮਾਗਮ ਹੋਇਆ

ਜੈਤੋ, 21 ਫਰਵਰੀ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)-ਸਥਾਨਕ ਇਤਿਹਾਸਕ ਗੁਰਦੁਆਰਾ ਸ਼ਹੀਦ ਗੰਜ ਟਿੱਬੀ ਸਾਹਿਬ ਵਿਖੇ ‘ਜੈਤੋ ਮੋਰਚੇ’ ਦੀ 100 ਸਾਲਾ ਸ਼ਤਾਬਦੀ ਦਾ ਸਮਾਗਮ ਗੁਰਦੁਆਰਾ ਸਾਹਿਬ ਦੇ ਨਜ਼ਦੀਕ ਹੋਇਆ, ਜਿਸ ਵਿਚ ਵੱਡੀ ਗਿਣਤੀ ਵਿਚ ਸੰਗਤਾਂ ਸ਼ਾਮਲ ਹੋਈਆਂ, ਇਸ ਸਮਾਗਮ ਵਿਚ ਸ਼੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ, ਤਖ਼ਤ ਸ਼੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ, ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਸੀਨੀਅਰ ਅਕਾਲੀ ਆਗੂ ਡਾ. ਦਲਜੀਤ ਸਿੰਘ ਚੀਮਾ, ਸੀਨੀਅਰ ਅਕਾਲੀ ਆਗੂ ਸਿਕੰਦਰ ਸਿੰਘ ਮਲੂਕਾ, ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਭਾਈ ਰਾਜਿੰਦਰ ਸਿੰਘ ਮਹਿਤਾ, ਭਾਈ ਗੁਰਚਰਨ ਸਿੰਘ ਗਰੇਵਾਲ, ਕੇਵਲ ਸਿੰਘ ਬਾਦਲ, ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਮਨਤਾਰ ਸਿੰਘ ਬਰਾੜ, ਹਲਕਾ ਜੈਤੋ ਦੇ ਇੰਚਾਰਜ ਸੂਬਾ ਸਿੰਘ ਬਾਦਲ, ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਸ਼ੇਰ ਸਿੰਘ ਮੰਡ ਆਦਿ ਹਾਜ਼ਰ ਸਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ