JALANDHAR WEATHER

ਸੜਕ ਹਾਦਸੇ ਵਿਚ 10ਵੀਂ ਦਾ ਪੇਪਰ ਦੇ ਕੇ ਆ ਰਹੇ ਇਕ ਨੌਜਵਾਨ ਦੀ ਮੌਤ, ਦੂਸਰਾ ਗੰਭੀਰ ਜ਼ਖ਼ਮੀ

ਕਪੂਰਥਲਾ, 21 ਫਰਵਰੀ (ਅਮਨਜੋਤ ਸਿੰਘ ਵਾਲੀਆ)-ਫੱਤੂਢੀਂਗਾ ਰੋਡ 'ਤੇ ਪਿੰਡ ਖੀਰਾਂਵਾਲੀ ਨਜ਼ਦੀਕ ਮੋਟਰਸਾਈਕਲ ਦਾ ਸੰਤੁਲਨ ਵਿਗੜਣ ਕਾਰਨ ਸੜਕ 'ਤੇ ਡਿੱਗ ਕੇ ਇਕ ਨੌਜਵਾਨ ਦੀ ਮੌਤ ਹੋ ਗਈ ਜਦਕਿ ਦੂਸਰਾ ਨੌਜਵਾਨ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਿਆ | ਜਿਨ੍ਹਾਂ ਨੂੰ 108 ਐਂਬੂਲੈਂਸ ਦੀ ਸਹਾਇਤਾ ਨਾਲ ਸਿਵਲ ਹਸਪਤਾਲ ਕਪੂਰਥਲਾ ਲਿਆਂਦਾ ਗਿਆ | ਜਾਣਕਾਰੀ ਦਿੰਦਿਆਂ ਸਿਵਲ ਹਸਪਤਾਲ ਵਿਚ ਜੇਰੇ ਇਲਾਜ ਸੁਰਜੀਤ ਸਿੰਘ ਪੁੱਤਰ ਅਮਰੀਕ ਸਿੰਘ ਵਾਸੀ ਗੋਇੰਦਵਾਲ ਸਾਹਿਬ ਨੇ ਦੱਸਿਆ ਕਿ ਉਹ ਤੇ ਉਸ ਦਾ ਸਾਥੀ ਆਕਾਸ਼ਦੀਪ ਪੁੱਤਰ ਦਰਸ਼ਨ ਸਿੰਘ ਵਾਸੀ ਫੱਤੂਢੀਂਗਾ ਅੱਜ 10ਵੀਂ ਜਮਾਤ ਦਾ ਪੇਪਰ ਦੇ ਕੇ ਵਾਪਸ ਆਪਣੇ ਮੋਟਰਸਾਈਕਲ 'ਤੇ ਘਰ ਨੂੰ ਜਾ ਰਹੇ ਸਨ ਜਦੋਂ ਉਹ ਪਿੰਡ ਖੀਰਾਂਵਾਲ ਨੇੜੇ ਪਹੁੰਚੇ ਤਾਂ ਉਨ੍ਹਾਂ ਦਾ ਮੋਟਰਸਾਈਕਲ ਦਾ ਅਚਾਨਕ ਸੰਤੁਲਨ ਵਿਗੜ ਗਿਆ ਜਿਸ ਕਾਰਨ ਉਹ ਦੋਵੇਂ ਸੜਕ 'ਤੇ ਡਿੱਗ ਕੇ ਗੰਭੀਰ ਜ਼ਖ਼ਮੀ ਹੋ ਗਏ | ਸਾਨੂੰ ਨੂੰ ਰਾਹਗੀਰਾਂ ਤੇ ਸਕੂਲ ਸਟਾਫ਼ ਵਲੋਂ 108 ਐਂਬੂਲੈਂਸ ਦੀ ਸਹਾਇਤਾ ਨਾਲ ਸਿਵਲ ਹਸਪਤਾਲ ਕਪੂਰਥਲਾ ਲਿਆਂਦਾ ਗਿਆ | ਜਿੱਥੇ ਡਿਊਟੀ ਡਾ. ਨਵਦੀਪ ਸਿੰਘ ਵਲੋਂ ਜਾਂਚ ਦੌਰਾਨ ਆਕਾਸ਼ਦੀਪ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ, ਜਦਕਿ ਸੁਰਜੀਤ ਸਿੰਘ ਦਾ ਇਲਾਜ ਜਾਰੀ ਹੈ | ਇਸ ਸਬੰਧੀ ਸੰਬੰਧਿਤ ਥਾਣੇ ਨੂੰ ਸੂਚਿਤ ਕਰ ਦਿੱਤਾ ਗਿਆ ਹੈ |

 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ