JALANDHAR WEATHER

ਥਾਣਾ ਲੋਪੋਕੇ ਦੀ ਪੁਲਿਸ ਵਲੋਂ ਹੈਰੋਇਨ ਸਮੇਤ ਇਕ ਕਾਬੂ

ਚੋਗਾਵਾਂ, 30 ਨਵੰਬਰ (ਗੁਰਵਿੰਦਰ ਸਿੰਘ ਕਲਸੀ)- ਐੱਸ.ਐੱਸ.ਪੀ. ਦਿਹਾਤੀ ਅੰਮ੍ਰਿਤਸਰ ਵਲੋਂ ਨਸ਼ਾ ਤਸਕਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਖ਼ਿਲਾਫ਼ ਜੀਰੋ ਟੋਲਰੈਂਸ ਦੀ ਨੀਤੀ ਅਪਣਾਉਣ ਦੀਆਂ ਹਦਾਇਤਾਂ ਤਹਿਤ ਡੀ.ਐੱਸ.ਪੀ. ਅਟਾਰੀ ਗੁਰਿੰਦਰ ਸਿੰਘ ਨਾਗਰਾ ਦੀ ਅਗਵਾਈ ਹੇਠ ਥਾਣਾ ਲੋਪੋਕੇ ਦੇ ਮੁਖੀ ਯਾਦਵਿੰਦਰ ਸਿੰਘ ਤੇ ਪੁਲਿਸ ਪਾਰਟੀ ਵਲੋਂ ਪਿੰਡ ਸੌੜੀਆ ਵਿਖੇ ਗਸ਼ਤ ਦੌਰਾਨ ਬਲਰਾਜ ਸਿੰਘ ਪੁੱਤਰ ਗੁਰਮੀਤ ਸਿੰਘ ਵਾਸੀ ਭੁੱਲਰ ਨੂੰ 100 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਗਿਆ। ਜਿਸ ਸੰਬੰਧੀ ਉਕਤ ਦੋਸ਼ੀ ਖ਼ਿਲਾਫ਼ 21/61/85 ਐੱਨ.ਡੀ.ਪੀ.ਐੱਸ. ਐਕਟ ਅਧੀਨ ਪੁਲਿਸ ਥਾਣਾ ਲੋਪੋਕੇ ਵਿਖੇ ਮੁਕੱਦਮਾ ਦਰਜ ਕੀਤਾ ਗਿਆ। ਉਕਤ ਗ੍ਰਿਫ਼ਤਾਰ ਦੋਸ਼ੀ ਦੇ ਫਾਰਵਰਡ ਅਤੇ ਬੈਕਵਰਡ ਲਿੰਕਾਂ ਨੂੰ ਖੰਘਾਲਿਆ ਜਾ ਰਿਹਾ ਹੈ ਅਤੇ ਜਿਸ ਕਿਸੇ ਦੀ ਵੀ ਸ਼ਮੂਲੀਅਤ ਸਾਹਮਣੇ ਆਵੇਗੀ ਉਸ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ