JALANDHAR WEATHER

ਹਥਿਆਰਬੰਦ ਬਲਾਂ ਦੀ ਸਮਰੱਥਾ ਨੂੰ ਵਧਾਉਣ ਲਈ 2.23 ਲੱਖ ਕਰੋੜ ਦੇ ਪ੍ਰਸਤਾਵਾਂ ਨੂੰ ਮਨਜ਼ੂਰੀ

ਨਵੀਂ ਦਿੱਲੀ , 30 ਨਵੰਬਰ - ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਟਵੀਟ ਕਰਦਿਆਂ ਕਿਹਾ ਕਿ ਰੱਖਿਆ ਪ੍ਰਾਪਤੀ ਪ੍ਰੀਸ਼ਦ (ਡੀਏਸੀ) ਨੇ ਅੱਜ ਹਥਿਆਰਬੰਦ ਬਲਾਂ ਦੀ ਸੰਚਾਲਨ ਸਮਰੱਥਾ ਨੂੰ ਵਧਾਉਣ ਲਈ 2.23 ਲੱਖ ਕਰੋੜ ਰੁਪਏ ਦੇ ਪੂੰਜੀ ਪ੍ਰਾਪਤੀ ਪ੍ਰਸਤਾਵਾਂ ਨੂੰ ਮਨਜ਼ੂਰੀ ਦੇ ਦਿੱਤੀ ਹੈ। ਖੁਸ਼ੀ ਹੈ ਕਿ ਇਨ੍ਹਾਂ ਪਲੇਟਫਾਰਮਾਂ/ਉਪਕਰਨਾਂ ਦਾ 98 ਪ੍ਰਤੀਸ਼ਤ ਘਰੇਲੂ ਉਦਯੋਗਾਂ ਤੋਂ ਪ੍ਰਾਪਤ ਕੀਤਾ ਜਾਵੇਗਾ। 'ਮੇਕ ਇਨ ਇੰਡੀਆ' ਨੂੰ ਹੋਰ ਹੁਲਾਰਾ ਦੇਣਾ ਅਤੇ ਰੱਖਿਆ ਖੇਤਰ ਵਿਚ ਸਵੈ-ਨਿਰਭਰਤਾ ਨੂੰ ਮਜ਼ਬੂਤ ਕਰਨਾ ਹੈ।

 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ