JALANDHAR WEATHER

ਸੜਕ ਹਾਦਸੇ ’ਚ ਦੋ ਵਿਅਕਤੀਆਂ ਦੀ ਮੌਤ

ਭੰਗਾਲਾ, (ਹੁਸ਼ਿਆਰਪੁਰ) 7 ਦਸੰਬਰ (ਬਲਵਿੰਦਰਜੀਤ ਸਿੰਘ ਸੈਣੀ)- ਜਲੰਧਰ-ਪਠਾਨਕੋਟ ਰਾਸ਼ਟਰੀ ਰਾਜ ਮਾਰਗ ’ਤੇ ਸਥਿਤ ਕਸਬਾ ਮਹਿਸਾਬਪੁਰ ਨਜ਼ਦੀਕ ਪੈਟਰੋਲ ਪੰਪ ਵਿਖੇ ਟਰੈਕਟਰ ਸਵਾਰ ਵਿਅਕਤੀਆਂ ਦੀ ਬੱਸ ਨਾਲ ਟੱਕਰ ਹੋਣ ਕਾਰਨ 2 ਵਿਅਕਤੀਆਂ ਦੀ ਮੌਤ ਦੀ ਜਾਣਕਾਰੀ ਪ੍ਰਾਪਤ ਹੋਈ ਹੈ। ਜਾਣਕਾਰੀ ਦਿੰਦੇ ਹੋਏ ਭੰਗਾਲਾ ਪੁਲਿਸ ਦੇ ਮੁਲਾਜ਼ਮ ਹਵਲਦਾਰ ਪਰਮਿੰਦਰ ਸਿੰਘ ਨੇ ਦੱਸਿਆ ਕਿ ਇਕ ਟਰੈਕਟਰ ਜੋ ਕਿ ਗੰਨਾ ਮਿੱਲ ਮੁਕੇਰੀਆਂ ਤੋਂ ਟਰਾਲੀ ਖਾਲੀ ਕਰਕੇ ਆ ਰਿਹਾ ਸੀ ਅਤੇ ਪਿੰਡ ਮਹਿਸਾਬਪੁਰ ਨਜ਼ਦੀਕ ਪੈਟਰੋਲ ਪੰਪ ਦੇ ਲਾਗੇ ਇਕ ਬੱਸ ਦੇ ਨਾਲ ਟੱਕਰ ਹੋਣ ਕਾਰਨ ਜਿੱਥੇ ਟਰੈਕਟਰ ਬੁਰੀ ਤਰ੍ਹਾਂ ਨੁਕਸਾਨਿਆ ਗਿਆ, ਉਥੇ ਹੀ ਇਸ ਵਿਚ ਸਵਾਰ ਦੋ ਵਿਅਕਤੀਆਂ ਦੀ ਮੌਕੇ ’ਤੇ ਮੌਤ ਹੋ ਗਈ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ