JALANDHAR WEATHER

ਬੱਸ ਤੇ ਮੋਟਰਸਾਈਕਲ ਦੀ ਭਿਆਨਕ ਟੱਕਰ ’ਚ 2 ਸਕੇ ਭਰਾਵਾਂ ਸਮੇਤ 3 ਦੀ ਮੌਤ

ਗੜ੍ਹਸ਼ੰਕਰ, 7 ਦਸੰਬਰ (ਧਾਲੀਵਾਲ)- ਗੜ੍ਹਸ਼ੰਕਰ ਨੇੜੇ ਸਵੇਰ ਸਮੇਂ ਦਿਲ ਦਹਿਲਾਉਣ ਵਾਲੀ ਘਟਨਾ ਵਾਪਰੀ ਹੈ। ਇਥੇ ਸਵੇਰੇ ਕਰੀਬ 10 ਕੁ ਵਜੇ ਗੜ੍ਹਸ਼ੰਕਰ-ਚੰਡੀਗੜ੍ਹ ਰੋਡ ’ਤੇ ਪਿੰਡ ਪਨਾਮ ਲਾਗੇ ਇਕ ਰਾਜਧਾਨੀ ਕੰਪਨੀ ਦੀ ਪ੍ਰਾਈਵੇਟ ਬੱਸ ਤੇ ਮੋਟਰਸਾਈਕਲ ਦੀ ਟੱਕਰ ’ਚ ਮੋਟਰਸਾਈਕਲ ਸਵਾਰ 2 ਸਕੇ ਭਰਾਵਾਂ ਸਮੇਤ 3 ਵਿਅਕਤੀਆਂ ਦੀ ਮੌਤ ਹੋ ਜਾਣ ਦੀ ਮੰਦਭਾਗੀ ਖ਼ਬਰ ਹੈ। ਬੱਸ ਚੰਡੀਗੜ੍ਹ੍ ਸਾਈਡ ਤੋਂ ਗੜ੍ਹਸ਼ੰਕਰ ਵੱਲ ਨੂੰ ਆ ਰਹੀ ਸੀ ਤੇ ਮੋਟਰਸਾਈਕਲ ਸਵਾਰ ਵਿਅਕਤੀ ਚੰਡੀਗੜ੍ਹ੍ਹ ਵਾਲੀ ਸਾਈਡ ਨੂੰ ਜਾ ਰਹੇ ਸੀ। ਹਾਦਸਾ ਇੰਨਾ ਭਿਆਨਕ ਸੀ ਕਿ ਮੋਟਰਸਾਈਕਲ ਸਵਾਰਾਂ ਦੀ ਮੌਕੇ ’ਤੇ ਹੀ ਮੌਤ ਹੋ ਗਈ। ਮਿ੍ਰਤਕਾਂ ’ਚ ਪਿੰਡ ਪਚਨੰਗਲਾਂ ਵਾਸੀ ਨਿੱਕੂ ਤੇ ਰੋਕੀ ਨਾਮ ਦੇ 2 ਸਕੇ ਭਰਾ ਅਤੇ ਇਕ ਹੰਸ ਰਾਜ ਨਾਮ ਦਾ ਵਿਅਕਤੀ ਸ਼ਾਮਿਲ ਹੈ। ਪੁਲਿਸ ਵਲੋਂ ਲਾਸ਼ਾਂ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਗੜ੍ਹ੍ਸ਼ੰਕਰ ਲਿਆਂਦਾ ਗਿਆ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ