JALANDHAR WEATHER

ਬੀਬਾ ਹਰਸਿਮਰਤ ਕੌਰ ਬਾਦਲ ਤਖ਼ਤ ਸ੍ਰੀ ਦਮਦਮਾ ਸਾਹਿਬ ਹੋਏ ਨਤਮਸਤਕ

ਤਲਵੰਡੀ ਸਾਬੋ, 11 ਦਸੰਬਰ (ਰਣਜੀਤ ਸਿੰਘ ਰਾਜੂ)- ਬਠਿੰਡਾ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਸੰਸਦ ਮੈਂਬਰ ਬੀਬਾ ਹਰਸਿਮਰਤ ਕੌਰ ਬਾਦਲ ਸਾਬਕਾ ਕੇਂਦਰੀ ਮੰਤਰੀ ਅੱਜ ਤਖ਼ਤ ਸ੍ਰੀ ਦਮਦਮਾ ਸਾਹਿਬ ਨਤਮਸਤਕ ਹੋਏ। ਤਖ਼ਤ ਸਾਹਿਬ ਮੱਥਾ ਟੇਕਣ ਉਪਰੰਤ ਤਖ਼ਤ ਸਾਹਿਬ ਦੇ ਹੈਡ ਗ੍ਰੰਥੀ ਗਿਆਨੀ ਜਗਤਾਰ ਸਿੰਘ ਨੇ ਉਨ੍ਹਾਂ ਨੂੰ ਸਿਰੋਪਾਓ ਦੀ ਬਖਸ਼ਿਸ਼ ਕੀਤੀ। ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਬੀਬਾ ਬਾਦਲ ਨੇ ਮੁੱਖ ਮੰਤਰੀ ਵਲੋਂ ਸ਼ੁਰੂ ਕੀਤੀ ਸਰਕਾਰ ਤੁਹਾਡੇ ਦੁਆਰ ਮੁਹਿੰਮ ਨੂੰ ਢਕਵੰਜ ਦੱਸਦਿਆਂ ਕਿਹਾ ਕਿ ਕੰਮ ਤਾਂ ਲੋਕਾਂ ਦੇ ਸਰਕਾਰੀ ਦਫ਼ਤਰਾਂ ’ਚ ਨਹੀਂ ਹੋ ਰਹੇ, ਲੋਕ ਕੰਮਾਂ ਕਾਰਾਂ ਲਈ ਖੱਜਲ ਖੁਆਰ ਹੋ ਰਹੇ ਹਨ। ਇਸ ਮੌਕੇ ਉਨ੍ਹਾਂ ਨਾਲ ਅਕਾਸ਼ਦੀਪ ਸਿੰਘ ਮਿੱਡੂਖੇੜਾ ਅਤੇ ਹੋਰ ਆਗੂ ਮੌਜੂਦ ਸਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ