
ਅੰਮ੍ਰਿਤਸਰ, 22 ਫਰਵਰੀ (ਜਸਵੰਤ ਸਿੰਘ ਜੱਸ)-ਵਾਰਿਸ ਪੰਜਾਬ ਦੇ ਜਥੇਬੰਦੀ ਦੇ ਮੁਖੀ ਭਾਈ ਅੰਮ੍ਰਿਤਪਾਲ ਸਿੰਘ ਦੇ ਮਾਤਾ ਪਿਤਾ ਅਤੇ ਹੋਰ ਸਿੱਖ ਜਥੇਬੰਦੀਆਂ ਵਲੋਂ ਡਿਬਰੂਗੜ੍ਹ ਜੇਲ ’ਚੋਂ ਸਿੱਖ ਨਜ਼ਰਬੰਦਾਂ ਨੂੰ ਪੰਜਾਬ ਦੀ ਕਿਸੇ ਜੇਲ੍ਹ ’ਚ ਤਬਦੀਲ ਕਰਾਉਣ ਦੀ ਮੰਗ ਨੂੰ ਲੈ ਕੇ ਅਗਲਾ ਪ੍ਰੋਗਰਾਮ ਉਲੀਕਣ ਸੰਬੰਧੀ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਸਨਮੁੱਖ ਇਕੱਤਰਤਾ ਕੀਤੀ ਜਾ ਰਹੀ ਹੈ। ਜਾਣਕਾਰੀ ਅਨੁਸਾਰ ਇਸ ਇਕੱਤਰਤਾ ’ਚ ਭਾਈ ਗੁਰਚਰਨ ਸਿੰਘ ਗਰੇਵਾਲ ਜਸਕਰਨ ਸਿੰਘ ਕਾਹਣ ਸਿੰਘ ਵਾਲਾ ਕੰਵਰ ਚੜਤ ਸਿੰਘ ਫੈਡਰੇਸ਼ਨ ਪ੍ਰਧਾਨ, ਬਲਵੰਤ ਸਿੰਘ ਗੋਪਾਲਾ, ਉਪਕਾਰ ਸਿੰਘ ਸੰਧੂ ਅਤੇ ਹਰਪਾਲ ਸਿੰਘ ਬਲੇਰ ਤੋਂ ਇਲਾਵਾ ਹੋਰ ਸਿੱਖ ਜਥੇਬੰਦੀਆਂ ਦੇ ਆਗੂ ਅਤੇ ਭਾਈ ਅੰਮ੍ਰਿਤਪਾਲ ਸਿੰਘ ਅਤੇ ਡਿਬਰੂਗੜ੍ਹ ਜੇਲ੍ਹ ’ਚ ਨਜ਼ਰ ਬੰਦ ਹੋਰ ਸਿੱਖ ਨੌਜਵਾਨਾਂ ਦੇ ਪਰਿਵਾਰਕ ਮੈਂਬਰ ਸ਼ਾਮਿਲ ਹਨ।