JALANDHAR WEATHER

ਭਾਰਤੀ ਕਿਸਾਨ ਯੂਨੀਅਨ ਕਾਦੀਆਂ ਵਲੋਂ ਦਿੱਲੀ ਅੰਮ੍ਰਿਤਸਰ ਹਾਈਵੇ ਕੀਤਾ ਗਿਆ ਜਾਮ

ਲੁਧਿਆਣਾ, 22 ਫਰਵਰੀ (ਰੂਪੇਸ਼ ਕੁਮਾਰ)- ਭਾਰਤੀ ਕਿਸਾਨ ਯੂਨੀਅਨ ਕਾਦੀਆਂ ਜ਼ਿਲ੍ਹਾ ਜਲੰਧਰ ਵਲੋਂ ਲੁਧਿਆਣਾ ਤੇ ਫਿਲੌਰ ਦੇ ਵਿਚਾਲੇ ਦਿੱਲੀ ਅੰਮ੍ਰਿਤਸਰ ਨੈਸ਼ਨਲ ਹਾਈਵੇ ਨੂੰ ਜਾਮ ਕਰ ਦਿੱਤਾ ਗਿਆ ਹੈ, ਜਿਸ ਨਾਲ ਨੈਸ਼ਨਲ ਹਾਈਵੇਅ ’ਤੇ ਕਈ ਕਿਲੋਮੀਟਰ ਤੱਕ ਵਾਹਨਾਂ ਦੀਆਂ ਲੰਬੀਆਂ ਕਤਾਰਾਂ ਲੱਗ ਗਈਆਂ ਹਨ। ਇਸ ਦੌਰਾਨ ਕਿਸਾਨ ਆਗੂ ਨੇ ਕਿਹਾ ਕਿ ਖਨੌਰੀ ਬਾਰਡਰ ’ਤੇ ਮਾਰੇ ਗਏ ਨੌਜਵਾਨ ਨੂੰ ਇਨਸਾਫ਼ ਦਿਵਾਉਣ ਦੀ ਮੰਗ ਨੂੰ ਲੈ ਕੇ ਅੱਜ ਉਨ੍ਹਾਂ ਵਲੋਂ ਪੂਰੇ ਪੰਜਾਬ ’ਚ ਹਾਈਵੇਅ ਜਾਮ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ, ਜਿਸ ਦੇ ਤਹਿਤ ਉਨ੍ਹਾਂ ਨੇ ਅੱਜ ਇਸ ਨੈਸ਼ਨਲ ਹਾਈਵੇਅ ਨੂੰ ਬੰਦ ਕਰਾਇਆ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ