JALANDHAR WEATHER

ਭਾਰਤੀ ਕਿਸਾਨ ਯੂਨੀਅਨ ਕਾਦੀਆਂ ਵਲੋਂ ਬਠਿੰਡਾ ਚੰਡੀਗੜ੍ਹ ਹਾਈਵੇ ਜਾਮ

ਤਪਾ ਮੰਡੀ, 22 ਫਰਵਰੀ(ਪ੍ਰਵੀਨ ਗਰਗ)-ਭਾਰਤੀ ਕਿਸਾਨ ਯੂਨੀਅਨ ਕਾਦੀਆਂ ਵਲੋਂ ਬਠਿੰਡਾ-ਚੰਡੀਗੜ੍ਹ ਨੈਸ਼ਨਲ ਹਾਈਵੇ ’ਤੇ ਧਰਨਾ ਲਗਾ ਕੇ ਜਾਮ ਲਗਾ ਕੇ ਕੇਂਦਰ ਸਰਕਾਰ ਵਿਰੁੱਧ ਜੰਮ ਕੇ ਨਾਅਰੇਬਾਜ਼ੀ ਕੀਤੀ, ਜਿਸ ਕਾਰਨ ਨੈਸ਼ਨਲ ਹਾਈਵੇ ’ਤੇ ਵਾਹਨਾਂ ਦੀਆਂ ਲੰਬੀਆਂ-ਲੰਬੀਆਂ ਕਤਾਰਾਂ ਲੱਗ ਗਈਆਂ। ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਯੂਨੀਅਨ ਦੇ ਆਗੂਆਂ ਨੇ ਕਿਹਾ ਕਿ ਖਨੌਰੀ ਬਾਰਡਰ ’ਤੇ ਸ਼ਹੀਦ ਹੋਏ ਨੌਜਵਾਨ ਕਿਸਾਨ ਨੂੰ ਇਨਸਾਫ਼ ਦਿਵਾਉਣ ਦੀ ਮੰਗ ਨੂੰ ਲੈ ਕੇ ਅੱਜ ਉਨ੍ਹਾਂ ਵਲੋਂ ਪੂਰੇ ਪੰਜਾਬ ’ਚ ਹਾਈਵੇਅ ਜਾਮ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ