
ਢਿਲਵਾਂ, 22 ਫਰਵਰੀ (ਪ੍ਰਵੀਨ ਕੁਮਾਰ, ਗੋਬਿੰਦ ਸੁਖੀਜਾ)-ਕਿਸਾਨ ਜਥੇਬੰਦੀਆਂ ਵਲੋਂ ਢਿਲਵਾਂ (ਕਪੂਰਥਲਾ) ਵਿਖੇ ਨੈਸ਼ਨਲ ਹਾਈਵੇ ਨੂੰ ਜਾਮ ਕੀਤਾ ਗਿਆ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਕਿਰਤੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਸਕੱਤਰ ਤਰਸੇਮ ਸਿੰਘ ਬੰਨ੍ਹੇਮੱਲ੍ਹ ਨੇ ਦੱਸਿਆ ਕਿ ਬੀਤੇ ਦਿਨ ਖਨੌਰੀ ਬਾਰਡਰ ’ਤੇ ਮਾਰੇ ਗਏ ਨੌਜਵਾਨ ਨੂੰ ਇਨਸਾਫ਼ ਦਿਵਾਉਣ ਦੀ ਮੰਗ ਨੂੰ ਲੈ ਕੇ ਜੀ.ਟੀ. ਰੋਡ ਜਾਮ ਕੀਤਾ ਗਿਆ ਹੈ।