
ਗੁਰੂ ਹਰਸਹਾਏ, 22 ਫਰਵਰੀ (ਕਪਿਲ ਕੰਧਾਰੀ)-ਜਦੋਂ ਦੀ ਸੂਬੇ ’ਚ ਭਗਵੰਤ ਮਾਨ ਸਰਕਾਰ ਆਈ ਹੈ ਉਦੋਂ ਤੋਂ ਲੈ ਕੇ ਅੱਜ ਤੱਕ ਇਸ ਸਰਕਾਰ ਵਲੋਂ ਮੁਲਾਜ਼ਮਾਂ ਨੂੰ ਦਰ ਕਿਨਾਰ ਹੀ ਕੀਤਾ ਗਿਆ ਹੈ ਅਤੇ ਸਰਕਾਰ ਨੇ ਮੁਲਾਜ਼ਮਾਂ ਨੂੰ ਪੱਕਾ ਤਾਂ ਕਿ ਕਰਨਾ ਹੈ ਉਲਟਾ ਉਨ੍ਹਾਂ ਨੂੰ ਗੁੰਮਰਾਹ ਕਰ ਰਹੀ ਹੈ, ਜਿਸ ਦੇ ਰੋਸ ਵਜੋਂ ਅੱਜ ਸਿੱਖਿਆ ਵਿਭਾਗ ਦੇ ਦਫ਼ਤਰੀ ਮੁਲਾਜ਼ਮਾਂ ਨੇ ਕਲਮ ਛੋੜ ਹੜਤਾਲ ਸ਼ੁਰੂ ਕਰ ਦਿੱਤੀ ਹੈ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਜਜਨਪ੍ਰੀਤ ਕੌਰ ਲੇਖਾਕਾਰ ਬਲਾਕ ਗੁਰੂ ਹਰਸਹਾਏ ਨੇ ਦੱਸਿਆ ਕੀ ਮੁੱਖ ਮੰਤਰੀ ਦੇ ਹਰੇ ਪੈਨ ਨੇ ਸਿੱਖਿਆ ਵਿਭਾਗ ਦੇ ਦਫਤਰ ਮੁਲਾਜ਼ਮਾਂ ਨੂੰ ਪੱਕਾ ਕਰਨ ਦਾ ਫੈਸਲਾ ਲਿਆ ਅਤੇ ਉਸ ਦੇ ਤਿੰਨ ਮੰਤਰੀ ਦੀ ਬਣੀ ਕੈਬਿਨਟ ਸਬ-ਕਮੇਟੀ ਦੀ ਮੋਹਰ ਲੱਗਣ ਦੇ ਬਾਵਜੂਦ ਸਿੱਖਿਆ ਵਿਭਾਗ ਦੇ ਦਫ਼ਤਰੀ ਕਰਮਚਾਰੀਆਂ ਨੂੰ ਨਾ ਤਾਂ ਰੈਗੂਲਰ ਦੇ ਆਰਡਰ ਮਿਲੇ ਅਤੇ ਨਾ ਹੀ ਕਰਮਚਾਰੀ ਦੀ ਤਨਖ਼ਾਹ ਕਟੌਤੀ ਬੰਦ ਹੋਈ ਅਤੇ ਮੁਲਾਜ਼ਮਾਂ ਨੂੰ ਬਣਦੇ ਹੱਕ ਦੇਣ ਦੀ ਬਜਾਏ ਹਰ ਵਾਰ ਵੀ ਦਰ ਕਿਨਾਰ ਕੀਤਾ ਜਾ ਰਿਹਾ ਹੈ।