JALANDHAR WEATHER

ਰੰਧਾਵਾ ਵਲੋਂ ਸ਼ੁਭਕਰਨ ਸਿੰਘ ਦੇ ਪਰਿਵਾਰ ਦੇ ਸਿਰ ਚੜਿਆ ਕਰਜ਼ਾ ਮੁਆਫ਼ ਕਰਨ ਅਤੇ ਪਰਿਵਾਰ ਨੂੰ ਸਰਕਾਰੀ ਨੌਕਰੀ ਦੇਣ ਦੀ ਮੰਗ

ਚੰਡੀਗੜ੍ਹ, 22 ਫਰਵਰੀ (ਵਿਕਰਮਜੀਤ ਸਿੰਘ ਮਾ )-ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਅਤੇ ਰਾਜਸਥਾਨ ਕਾਂਗਰਸ ਦੇ ਇੰਚਾਰਜ ਸ. ਸੁਖਜਿੰਦਰ ਸਿੰਘ ਰੰਧਾਵਾ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਕੱਲ੍ਹ ਸਾਡੇ ਪੰਜਾਬ ਦਾ ਨੌਜਵਾਨ ਕਿਸਾਨ ਸ਼ੁਭਕਰਨ ਸਿੰਘ ਸ਼ਹੀਦ ਹੋਇਆ ਸੀ, ਉਸ ਦੇ ਕੋਲ ਢਾਈ ਏਕੜ ਜ਼ਮੀਨ ਸੀ। ਰੋਜ਼ੀ-ਰੋਟੀ ਦਾ ਜ਼ਰੀਆ ਸਿਰਫ਼ ਖੇਤੀ ਹੀ ਸੀ। ਉਨ੍ਹਾਂ ਦੇ ਪਰਿਵਾਰ ਉੱਤੇ 18 ਲੱਖ ਰੁਪਏ ਦਾ ਕਰਜ਼ਾ ਹੈ, ਜਿਸ ਦੇ ਚੱਲਦੇ ਸਰਕਾਰ ਨੂੰ ਅਪੀਲ ਹੈ ਕਿ ਸ਼ਹੀਦ ਕਿਸਾਨ ਦੇ ਪਰਿਵਾਰ ’ਤੇ ਹੋਏ ਕਰਜ਼ੇ ਨੂੰ ਮੁਆਫ਼ ਕੀਤਾ ਜਾਵੇ ਅਤੇ ਉਨ੍ਹਾਂ ਦੇ ਪਰਿਵਾਰ ਦੇ ਮੈਂਬਰ ਨੂੰ ਸਰਕਾਰੀ ਨੌਕਰੀ ਦਿੱਤੀ ਜਾਵੇ। ਇਸ ਦੇ ਨਾਲ ਹੀ ਬਾਰਡਰ ’ਤੇ ਜਿਹੜੇ ਕਿਸਾਨ ਜ਼ਖ਼ਮੀ ਹੋ ਰਹੇ ਹਨ ਉਨ੍ਹਾਂ ਲਈ ਮੁਆਵਜ਼ਾ ਐਲਾਨਿਆ ਜਾਵੇ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ