JALANDHAR WEATHER

ਪੰਜਾਬ ਵਜ਼ਾਰਤ ਵਲੋਂ 16ਵੀਂ ਪੰਜਾਬ ਵਿਧਾਨ ਸਭਾ ਦਾ 6ਵਾਂ ਇਜਲਾਸ 1 ਮਾਰਚ ਤੋਂ 15 ਮਾਰਚ, ਤੱਕ ਸੱਦਣ ਦੀ ਪ੍ਰਵਾਨਗੀ

 ਚੰਡੀਗੜ੍ਹ, 22 ਫਰਵਰੀ (ਵਿਕਰਮਜੀਤ ਸਿੰਘ) - ਪੰਜਾਬ ਵਜ਼ਾਰਤ ਨੇ 16ਵੀਂ ਪੰਜਾਬ ਵਿਧਾਨ ਸਭਾ ਦਾ ਛੇਵਾਂ ਇਜਲਾਸ (ਬਜਟ ਸਮਾਗਮ) 1 ਮਾਰਚ ਤੋਂ 15 ਮਾਰਚ, 2024 ਤੱਕ ਸੱਦਣ ਦੀ ਪ੍ਰਵਾਨਗੀ ਦੇ ਦਿੱਤੀ ਹੈ। ਇਸ ਬਾਰੇ ਫ਼ੈਸਲਾ ਅੱਜ ਇੱਥੇ ਪੰਜਾਬ ਸਿਵਲ ਸਕੱਤਰੇਤ ਵਿਖੇ ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਲਿਆ ਗਿਆ।ਇਹ ਪ੍ਰਗਟਾਵਾ ਕਰਦਿਆਂ ਮੁੱਖ ਮੰਤਰੀ ਦਫ਼ਤਰ ਦੇ ਇਕ ਬੁਲਾਰੇ ਨੇ ਦੱਸਿਆ ਕਿ ਮੰਤਰੀ ਮੰਡਲ ਨੇ ਭਾਰਤੀ ਸੰਵਿਧਾਨ ਦੀ ਧਾਰਾ 174 ਦੇ ਤਹਿਤ ਇਹ ਇਜਲਾਸ ਸੱਦਣ ਲਈ ਰਾਜਪਾਲ ਨੂੰ ਅਧਿਕਾਰਤ ਕੀਤਾ ਹੈ। ਪੰਜਾਬ ਸਰਕਾਰ 5 ਮਾਰਚ ਨੂੰ ਵਿੱਤੀ ਸਾਲ 2024-25 ਲਈ ਬਜਟ ਪੇਸ਼ ਕਰੇਗੀ। ਬਜਟ ਇਜਲਾਸ ਦੇ ਪ੍ਰੋਗਰਾਮ ਅਨੁਸਾਰ ਇਹ ਇਜਲਾਸ 1 ਮਾਰਚ ਨੂੰ ਰਾਜਪਾਲ ਦੇ ਭਾਸ਼ਣ ਨਾਲ ਸ਼ੁਰੂ ਹੋਵੇਗਾ ਅਤੇ ਬਾਅਦ ਵਿਚ ਵਿਛੜੀਆਂ ਸ਼ਖਸੀਅਤਾਂ ਨੂੰ ਸ਼ਰਧਾਂਜਲੀਆਂ ਭੇਟ ਕੀਤੀਆਂ ਜਾਣਗੀਆਂ। ਇਸੇ ਤਰ੍ਹਾਂ 5 ਮਾਰਚ ਨੂੰ ਸਾਲ 2024-25 ਦੇ ਬਜਟ ਅਨੁਮਾਨ ਪੇਸ਼ ਕੀਤੇ ਜਾਣਗੇ ਅਤੇ 15 ਮਾਰਚ ਨੂੰ ਸਦਨ ਅਣਮਿੱਥੇ ਸਮੇਂ ਲਈ ਉਠਾ ਦਿੱਤਾ ਜਾਵੇਗਾ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ