JALANDHAR WEATHER

ਕਾਂਗਰਸ ਵਲੋਂ 27 ਫਰਵਰੀ ਨੂੰ ਲੁਧਿਆਣਾ ਨਗਰ ਨਿਗਮ ਜੋਨ ਏ ਬਾਹਰ ਕੀਤਾ ਜਾਵੇਗਾ ਪ੍ਰਦਰਸ਼ਨ: ਰਵਨੀਤ ਸਿੰਘ ਬਿੱਟੂ

ਲੁਧਿਆਣਾ, 22 ਫਰਵਰੀ (ਰੂਪੇਸ਼ ਕੁਮਾਰ)- ਲੁਧਿਆਣਾ ਤੋਂ ਲੋਕ ਸਭਾ ਸੰਸਦ ਰਵਨੀਤ ਸਿੰਘ ਬਿੱਟੂ ਵਲੋਂ ਅੱਜ ਲੁਧਿਆਣਾ ਵਿਖੇ ਪ੍ਰੈੱਸ ਕਾਨਫਰੰਸ ਕਰਕੇ ਪੰਜਾਬ ਦੀ ਸਰਕਾਰ ਉੱਪਰ ਜਨਤਾ ਨਾਲ ਵਾਅਦੇ ਨਾਲ ਪੂਰੇ ਕਰਨ ਦੇ ਦੋਸ਼ ਲਗਾਏ ਹਨ ਅਤੇ ਕਿਹਾ ਕਿ ਸਰਕਾਰ ਦੇ ਇਸ ਵਾਅਦਾ ਖ਼ਿਲਾਫ਼ੀ ਦੇ ਵਿਰੋਧ ’ਚ 27 ਫਰਵਰੀ ਨੂੰ ਲੁਧਿਆਣਾ ਤੇ ਜੋਨ ਇਹਦੇ ਬਾਹਰ ਵੱਡੇ ਪੱਧਰ ’ਤੇ ਪ੍ਰਦਰਸ਼ਨ ਕੀਤਾ ਜਾਵੇਗਾ। ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ ਹਰਿਆਣਾ ਪੁਲਿਸ ਵਲੋਂ ਪੰਜਾਬ ਅਤੇ ਹਰਿਆਣਾ ਦੇ ਬਾਰਡਰ ਤੇ ਸੰਘਰਸ਼ ਕਰ ਰਹੇ ਕਿਸਾਨਾਂ ਤੇ ਪੰਜਾਬ ਦੇ ਹੱਦ ਅੰਦਰ ਆ ਕੇ ਗੈਰ ਕਾਨੂੰਨੀ ਢੰਗ ਨਾਲ ਕੀਤੀ ਜਾ ਰਹੀ ਕਾਰਵਾਈ ਪੰਜਾਬ ਸਰਕਾਰ ਦੀ ਕੇਂਦਰ ਸਰਕਾਰ ਦੇ ਨਾਲ ਮਿਲੀ ਭਗਤ ਦਾ ਸਬੂਤ ਹੈ। ਉਨ੍ਹਾਂ ਨੇ ਕਿਹਾ ਕਿ ਜੇਕਰ ਪੰਜਾਬ ਸਰਕਾਰ ਕੇਂਦਰ ਸਰਕਾਰ ਦੇ ਨਾਲ ਨਹੀਂ ਮਿਲੀ ਹੋਈ ਹੈ ਤਾਂ ਹਰਿਆਣੇ ਦੇ ਮੁੱਖ ਮੰਤਰੀ, ਗ੍ਰਹਿ ਮੰਤਰੀ ਅਤੇ ਡੀ.ਜੀ.ਪੀ. ਤੇ 302 ਦਾ ਮੁਕੱਦਮਾ ਦਰਜ ਕੀਤਾ ਜਾਵੇ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ