JALANDHAR WEATHER

ਬੀ.ਸੀ.ਸੀ.ਆਈ. ਸਰਕਾਰ ਨਾਲ ਮਿਲ ਕੇ ਕੰਮ ਕਰੇਗਾ

ਮੁੰਬਈ (ਮਹਾਰਾਸ਼ਟਰ), 22 ਫਰਵਰੀ (ਏਐਨਆਈ) - ਭਾਰਤੀ ਕ੍ਰਿਕਟ ਕੰਟਰੋਲ ਬੋਰਡ (ਬੀ.ਸੀ.ਸੀ.ਆਈ.) 18ਵੀਂ ਲੋਕ ਸਭਾ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਹੋਣ ਤੋਂ ਬਾਅਦ ਇੰਡੀਅਨ ਪ੍ਰੀਮੀਅਰ ਲੀਗ (ਆਈ.ਪੀ.ਐੱਲ.) ਦੇ ਬਾਕੀ ਕਾਰਜਕ੍ਰਮ ਦਾ ਫ਼ੈਸਲਾ ਕਰੇਗਾ । ਆਉਣ ਵਾਲੀਆਂ ਚੋਣਾਂ ਨਾਲ ਸੰਬੰਧਿਤ ਸਾਰੇ ਲੋੜੀਂਦੇ ਪ੍ਰੋਟੋਕੋਲ ਦੀ ਪਾਲਣਾ ਕਰੇਗਾ ।ਇੰਡੀਅਨ ਪ੍ਰੀਮੀਅਰ ਲੀਗ (ਆਈਪੀਐਲ) ਦਾ 17ਵਾਂ ਸੀਜ਼ਨ 22 ਮਾਰਚ ਨੂੰ ਸ਼ੁਰੂ ਹੋਵੇਗਾ, ਜਿਸ ਵਿਚ ਮੌਜੂਦਾ ਚੈਂਪੀਅਨ ਚੇਨਈ ਸੁਪਰ ਕਿੰਗਜ਼ (ਸੀ.ਐਸ.ਕੇ.) ਆਪਣੇ ਘਰੇਲੂ ਮੈਦਾਨ ਵਿਚ ਦੱਖਣੀ ਭਾਰਤੀ ਡਰਬੀ ਵਿਚ ਰਾਇਲ ਚੈਲੰਜਰਜ਼ ਬੈਂਗਲੁਰੂ (ਆਰ.ਸੀ.ਬੀ.) ਨਾਲ ਭਿੜਨ ਲਈ ਤਿਆਰ ਹੈ । 7 ਅਪ੍ਰੈਲ ਤੱਕ ਦਾ ਸਮਾਂ-ਸਾਰਣੀ ਹੁਣ ਤੱਕ ਦਾ ਖ਼ੁਲਾਸਾ ਹੋ ਗਿਆ ਹੈ, ਬਾਕੀ ਦਾ ਐਲਾਨ ਬਾਅਦ ਵਿਚ ਕੀਤਾ ਜਾਵੇਗਾ ਕਿਉਂਕਿ ਆਉਣ ਵਾਲੀਆਂ ਲੋਕ ਸਭਾ ਚੋਣਾਂ ਦੀਆਂ ਤਰੀਕਾਂ ਅਜੇ ਸੂਚਿਤ ਨਹੀਂ ਕੀਤੀਆਂ ਗਈਆਂ ਹਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ