ਪਟਿਆਲਾ ਦੀ ਸਟੇਟ ਬੈਂਕ ਆਫ਼ ਇੰਡੀਆ ਬਰਾਂਚ 'ਚੋਂ 35 ਲੱਖ ਰੁਪਏ ਦੀ ਹੋਈ ਚੋਰੀ ਦੀ ਵਾਰਦਾਤ ਨੂੰ ਪਟਿਆਲਾ ਪੁਲਿਸ ਨੇ ਸੁਲਝਾਇਆ
ਪਟਿਆਲਾ, 14 ਅਗਸਤ (ਅਮਨਦੀਪ ਸਿੰਘ)- ਪਟਿਆਲਾ ਪੁਲਿਸ ਵਲੋਂ ਸਟੇਟ ਬੈਂਕ ਆਫ਼ ਇੰਡੀਆ 'ਚ 35 ਲੱਖ ਰੁਪਏ ਦੀ ਹੋਈ ਚੋਰੀ ਦੇ ਮਾਮਲੇ 'ਚ ਮੱਧ ਪ੍ਰਦੇਸ਼ ਤੋਂ 33 ਲੱਖ 50 ਹਜ਼ਾਰ ਰੁਪਏ ਬਰਾਮਦ ਕੀਤੇ ਗਏ ਹਨ। ਪ੍ਰੈੱਸ ਕਾਨਫ਼ਰੰਸ ਦੌਰਾਨ ਜਾਣਕਾਰੀ ਦਿੰਦੇ ਹੋਏ ਐੱਸ.ਐੱਸ.ਪੀ. ਪਟਿਆਲਾ ਨੇ ਦੱਸਿਆ ਕਿ ਪੁਲਿਸ ਵਲੋਂ 3 ਦੋਸ਼ੀਆਂ ਦੀ ਸ਼ਨਾਖ਼ਤ ਕੀਤੀ ਗਈ ਹੈ, ਪਰ ਦੋਸ਼ੀઠਪੁਲਿਸ ਦੀ ਗ੍ਰਿਫ਼ਤ 'ਚੋਂ ਹਾਲੇ ਵੀ ਬਾਹਰ ਹਨ। ਦੱਸਿਆ ਜਾ ਰਿਹਾ ਹੈ ਕਿ ਦੋਸ਼ੀ ਮੱਧ ਪ੍ਰਦੇਸ਼ ਦੇ ਰਾਜਗੜ੍ਹ ਪਿੰਡ ਕੜੀਆ ਦੇ ਰਹਿਣ ਵਾਲੇ ਹਨ।