ਸੀ.ਓ.ਪੀ.28 ਦੇ ਉਦਘਾਟਨ ਮੌਕੇ ਪ੍ਰਧਾਨ ਮੰਤਰੀ ਨੇ ਜਲਵਾਯੂ ਸੰਬੰਧੀ ਦਿੱਤਾ ਵਿਸ਼ੇਸ਼ ਭਾਸ਼ਣ- ਵਿਦੇਸ਼ ਮੰਤਰਾਲਾ
ਨਵੀਂ ਦਿੱਲੀ, 1 ਦਸੰਬਰ- ਵਿਦੇਸ਼ ਮੰਤਰਾਲੇ ਦੇ ਬੁਲਾਰੇ ਅਰਿੰਦਮ ਬਾਗਚੀ ਨੇ ਟਵੀਟ ਕਰ ਕਿਹਾ ਕਿ ਜਲਵਾਯੂ ਪਰਿਵਰਤਨ ਨਾਲ ਨਜਿੱਠਣ ਲਈ ਵਿਸ਼ਵਵਿਆਪੀ ਕਾਰਵਾਈ ਨੂੰ ਉਤਸ਼ਾਹਿਤ ਕਰਨ ਸੰਬੰਧੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੁਬਈ ਵਿਚ ਸੀ.ਓ.ਪੀ.28 ਦੇ ਉਦਘਾਟਨ ਮੌਕੇ ਇਕ ਵਿਸ਼ੇਸ਼ ਭਾਸ਼ਣ ਦਿੱਤਾ। ਉਨ੍ਹਾਂ ਦੱਸਿਆ ਕਿ ਇਸ ਦੌਰਾਨ ਪ੍ਰਧਾਨ ਮੰਤਰੀ ਨੇ ਜਲਵਾਯੂ ਟੀਚਿਆਂ ਨੂੰ ਪੂਰਾ ਕਰਨ ਵਿਚ ਭਾਰਤ ਦੀਆਂ ਉਤਸ਼ਾਹੀ ਜਲਵਾਯੂ ਪ੍ਰਤੀਬੱਧਤਾਵਾਂ ਅਤੇ ਪ੍ਰਾਪਤੀਆਂ ਨੂੰ ਉਜਾਗਰ ਕੀਤਾ। ਪ੍ਰਧਾਨ ਮੰਤਰੀ ਭਾਰਤ ਦੁਆਰਾ ਹਾਲ ਹੀ ਵਿਚ ਸ਼ੁਰੂ ਕੀਤੀ ਗਈ ਗ੍ਰੀਨ ਕ੍ਰੈਡਿਟ ਪਹਿਲਕਦਮੀ ਵਿਚ ਸ਼ਾਮਲ ਹੋਣ ਲਈ ਗਲੋਬਲ ਨੇਤਾਵਾਂ ਨੂੰ ਸੱਦਾ ਦਿੱਤਾ ਹੈ ਅਤੇ ਉਨ੍ਹਾਂ ਨੇ ਭਾਰਤ ਵਿਚ ਸੀ.ਓ.ਪੀ.33 ਦੀ ਮੇਜ਼ਬਾਨੀ ਕਰਨ ਦਾ ਪ੍ਰਸਤਾਵ ਵੀ ਦਿੱਤਾ ਹੈ।