JALANDHAR WEATHER

ਭਾਰਤ ਨੇ ਟਿਕਾਊ ਵਿਕਾਸ ਅਤੇ ਜਲਵਾਯੂ ਪਰਿਵਰਤਨ ਨੂੰ ਸਭ ਤੋਂ ਵਧ ਦਿੱਤੀ ਤਰਜੀਹ- ਪ੍ਰਧਾਨ ਮੰਤਰੀ

ਅਬੂ ਧਾਬੀ, 1 ਦਸੰਬਰ- ਯੂ.ਏ.ਈ. ਵਿਚ ਟਰਾਂਸਫਾਰਮਿੰਗ ਕਲਾਈਮੇਟ ਫਾਇਨਾਂਸ ’ਤੇ ਸੀ.ਓ.ਪੀ. 28 ਪ੍ਰੈਜ਼ੀਡੈਂਸੀ ਦੇ ਸੈਸ਼ਨ ਵਿਚ ਬੋਲਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਭਾਰਤ ਨੇ ਟਿਕਾਊ ਵਿਕਾਸ ਅਤੇ ਜਲਵਾਯੂ ਪਰਿਵਰਤਨ ਨੂੰ ਸਭ ਤੋਂ ਵਧ ਤਰਜੀਹ ਦਿੱਤੀ ਹੈ। ਉਨ੍ਹਾਂ ਕਿਹਾ ਕਿ ਅਸੀਂ ‘ਇਕ ਧਰਤੀ, ਇਕ ਪਰਿਵਾਰ, ਇਕ ਭਵਿੱਖ’ ਨੂੰ ਆਪਣੀ ਜੀ-20 ਪ੍ਰਧਾਨਗੀ ਦੀ ਨੀਂਹ ਬਣਾਇਆ ਹੈ ਅਤੇ ਅਸੀਂ ਸਮੂਹਿਕ ਯਤਨਾਂ ਨਾਲ ਕਈ ਮੁੱਦਿਆਂ ’ਤੇ ਸਹਿਮਤੀ ਹਾਸਲ ਕਰਨ ’ਚ ਸਫ਼ਲ ਰਹੇ। ਅਸੀਂ ਸਾਰੇ ਜਾਣਦੇ ਹਾਂ ਕਿ ਭਾਰਤ ਸਮੇਤ ਗਲੋਬਲ ਸਾਊਥ ਦੇ ਦੇਸ਼ਾਂ ਦੀ ਜਲਵਾਯੂ ਪਰਿਵਰਤਨ ’ਚ ਘੱਟ ਭੂਮਿਕਾ ਰਹੀ ਹੈ ਪਰ ਉਨ੍ਹਾਂ ’ਤੇ ਜਲਵਾਯੂ ਪਰਿਵਰਤਨ ਦਾ ਪ੍ਰਭਾਵ ਬਹੁਤ ਜ਼ਿਆਦਾ ਹੈ। ਸਰੋਤਾਂ ਦੀ ਘਾਟ ਹੋਣ ਦੇ ਬਾਵਜੂਦ ਵੀ ਇਹ ਦੇਸ਼ ਜਲਵਾਯੂ ਕਾਰਵਾਈ ਲਈ ਵਚਨਬੱਧ ਹਨ। ਪ੍ਰਧਾਨ ਮੰਤਰੀ ਨੇ ਅੱਗੇ ਕਿਹਾ ਕਿ ਗਲੋਬਲ ਦੱਖਣ ਦੀਆਂ ਜ਼ਰੂਰਤਾਂ ਨੂੰ ਪੂਰਾ ਕਰਨ ਲਈ ਜਲਵਾਯੂ ਵਿਤ ਅਤੇ ਤਕਨਾਲੋਜੀ ਜ਼ਰੂਰੀ ਹਨ। ਗਲੋਬਲ ਸਾਊਥ ਦੇ ਦੇਸ਼ਾਂ ਦੀ ਇਹ ਉਮੀਦ ਹੈ ਕਿ ਜਲਵਾਯੂ ਪਰਿਵਰਤਨ ਦਾ ਮੁਕਾਬਲਾ ਕਰਨ ਲਈ ਵਿਕਸਤ ਦੇਸ਼ ਜਿੰਨਾ ਸੰਭਵ ਹੋ ਸਕੇ ਉਨ੍ਹਾਂ ਦੀ ਮਦਦ ਕਰੋ। ਇਹ ਕੁਦਰਤੀ ਅਤੇ ਜਾਇਜ਼ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ