JALANDHAR WEATHER

ਤੇਲੰਗਾਨਾ: ਰੇਵੰਤ ਰੈੱਡੀ ਅੱਜ ਚੁੱਕਣਗੇ ਮੁੱਖ ਮੰਤਰੀ ਵਜੋਂ ਸਹੁੰ

ਹੈਦਰਾਬਾਦ, 7 ਦਸੰਬਰ- ਕਾਂਗਰਸ ਨੇਤਾ ਅਨੁਮੁਲਾ ਰੇਵੰਤ ਰੈੱਡੀ ਅੱਜ ਤੇਲੰਗਾਨਾ ਦੇ ਨਵੇਂ ਮੁੱਖ ਮੰਤਰੀ ਵਜੋਂ ਸਹੁੰ ਚੁੱਕਣਗੇ। ਸਹੁੰ ਚੁੱਕ ਸਮਾਗਮ ਹੈਦਰਾਬਾਦ ਦੇ ਐਲ.ਬੀ. ਸਟੇਡੀਅਮ ਵਿਚ ਹੋਵੇਗਾ। ਤੇਲੰਗਾਨਾ ਦੇ ਰਾਜਪਾਲ ਤਮਿਲੀਸਾਈ ਸੁੰਦਰਰਾਜਨ ਮੁੱਖ ਮੰਤਰੀ ਵਜੋਂ ਰੇਵੰਤ ਰੈਡੀ ਨੂੰ ਅਹੁਦੇ ਅਤੇ ਗੁਪਤਤਾ ਦੀ ਸਹੁੰ ਚੁਕਾਉਣਗੇ। ਦੱਸ ਦੇਈਏ ਕਿ ਤੇਲੰਗਾਨਾ ਵਿਧਾਨ ਸਭਾ ਚੋਣਾਂ ਵਿਚ ਕੇ.ਸੀ.ਆਰ. ਦੀ ਪਾਰਟੀ ਬੀ.ਆਰ.ਐਸ. ਨੂੰ ਹਾਰ ਦਾ ਸਾਹਮਣਾ ਕਰਨਾ ਪਿਆ ਹੈ। ਜਦਕਿ ਰੇਵੰਤ ਰੈਡੀ ਦੀ ਅਗਵਾਈ ’ਚ ਕਾਂਗਰਸ ਨੇ 64 ਸੀਟਾਂ ਜਿੱਤ ਕੇ ਬਹੁਮਤ ਹਾਸਲ ਕਰ ਲਿਆ ਹੈ ਅਤੇ ਸੂਬੇ ’ਚ ਪਹਿਲੀ ਵਾਰ ਕਾਂਗਰਸ ਦੀ ਸਰਕਾਰ ਬਣਨ ਜਾ ਰਹੀ ਹੈ। ਤੇਲੰਗਾਨਾ ਕਾਂਗਰਸ ਦੇ ਪ੍ਰਧਾਨ ਰੇਵੰਤ ਰੈਡੀ ਨੇ ਲੋਕਾਂ ਨੂੰ ਸਮਾਗਮ ਵਿਚ ਸ਼ਾਮਿਲ ਹੋਣ ਦਾ ਖੁੱਲ੍ਹਾ ਸੱਦਾ ਦਿੱਤਾ ਹੈ। ਇਸ ਸਮਾਗਮ ਵਿਚ ਸੋਨੀਆ ਗਾਂਧੀ ਤੇ ਰਾਹੁਲ ਗਾਂਧੀ ਸਮੇਤ ਹੋਰ ਕਾਂਗਰਸੀ ਨੇਤਾਵਾਂ ਦੇ ਪੁੱਜਣ ਦੀ ਵੀ ਉਮੀਦ ਕੀਤੀ ਜਾ ਰਹੀ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ