JALANDHAR WEATHER

ਐਡਵੋਕੇਟ ਧਾਮੀ ਵਲੋਂ ਕੀਤੀ ਜਾ ਰਹੀ ਹੈ ਵੱਖ-ਵੱਖ ਫੈਡਰੇਸ਼ਨ ਆਗੂਆਂ ਨਾਲ ਇਕੱਤਰਤਾ

ਅੰਮ੍ਰਿਤਸਰ, 7 ਦਸੰਬਰ (ਜਸਵੰਤ ਸਿੰਘ ਜੱਸ)-ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵਲੋਂ ਪੰਥਕ ਮਸਲਿਆਂ ਸੰਬੰਧੀ ਵਿਚਾਰਾਂ ਕਰਨ ਲਈ ਅੱਜ ਵੱਖ-ਵੱਖ ਸਿੱਖ ਸਟੂਡੈਂਟ ਫੈਡਰੇਸ਼ਨਾਂ ਦੇ ਆਗੂਆਂ ਨਾਲ ਇਕੱਤਰਤਾ ਕੀਤੀ ਜਾ ਰਹੀ ਹੈ। ਇਸ ਇਕੱਤਰਤਾ ’ਚ ਭਾਈ ਰਜਿੰਦਰ ਸਿੰਘ ਮਹਿਤਾ, ਗੁਰਬਖਸ਼ ਸਿੰਘ ਖਾਲਸਾ ਤੇ ਭਾਈ ਮਨਜੀਤ ਸਿੰਘ ਤੋਂ ਇਲਾਵਾ ਫੈਡਰੇਸ਼ਨ ਦੇ ਸਰਪ੍ਰਸਤ ਗੁਰਚਰਨ ਸਿੰਘ ਗਰੇਵਾਲ, ਫੈਡਰੇਸ਼ਨ ਪ੍ਰਧਾਨ ਅਮਰਬੀਰ ਸਿੰਘ ਢੋਟ, ਕੰਵਰ ਚੜਤ ਸਿੰਘ, ਕਰਨੈਲ ਸਿੰਘ ਪੀਰ ਮੁਹੰਮਦ ਸਮੇਤ ਹੋਰ ਫੈਡਰੇਸ਼ਨ ਆਗੂ ਅਤੇ ਵਰਕਰ ਸ਼ਾਮਿਲ ਹਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ