JALANDHAR WEATHER

ਬਿਕਰਮ ਸਿੰਘ ਮਜੀਠੀਆ ਨੇ ਭਾਈ ਬਲਵੰਤ ਸਿੰਘ ਰਾਜੋਆਣਾ ਨੂੰ ਭੁੱਖ ਹੜਤਾਲ ਖ਼ਤਮ ਕਰਨ ਦੀ ਕੀਤੀ ਅਪੀਲ

ਅੰਮ੍ਰਿਤਸਰ, 7 ਦਸੰਬਰ (ਜਸਵੰਤ ਸਿੰਘ ਜੱਸ)- ਸੀਨੀਅਰ ਅਕਾਲੀ ਆਗੂ ਸ.ਬਿਕਰਮ ਸਿੰਘ ਮਜੀਠੀਆ ਨੇ ਭਾਈ ਬਲਵੰਤ ਸਿੰਘ ਰਾਜੋਆਣਾ ਨੂੰ ਭੁੱਖ ਹੜਤਾਲ ਖਤਮ ਕਰਨ ਦੀ ਅਪੀਲ ਕੀਤੀ ਹੈ। ਅੱਜ ਇੱਥੇ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਸਰਕਾਰ ਦੀ ਪਾਲਿਸੀ ਹੈ ਬੰਦੀ ਸਿੰਘਾਂ ਨੂੰ ਜੇਲਾਂ ’ਚ ਰੱਖਣਾ ਤੇ ਉਨ੍ਹਾਂ ਨਾਲ ਬੇਇਨਸਾਫ਼ੀ ਕਰਨਾ।
ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਭਾਈ ਰਾਜੋਆਣਾ ਦੀ ਇਹੋ ਮੰਗ ਹੈ ਕਿ ਜਾਂ ਉਨ੍ਹਾਂ ਨੂੰ ਫਾਂਸੀ ਦਿੱਤੀ ਜਾਵੇ ਜਾਂ ਫਾਂਸੀ ਨੂੰ ਉਮਰ ਕੈਦ ’ਚ ਤਬਦੀਲ ਕਰਨ ਸੰਬੰਧੀ ਅਪੀਲ ਵਾਪਸ ਹੋਵੇ। ਉਨ੍ਹਾਂ ਕਿਹਾ ਕਿ ਭਾਈ ਰਾਜੋਆਣਾ ਦੀ ਪੰਥ ਨੂੰ ਵੱਡੀ ਦੇਣ ਹੈ। ਉਨ੍ਹਾਂ ਸਮੂਹ ਸਿਆਸੀ ਤੇ ਪੰਥਕ ਧਿਰਾਂ ਨੂੰ ਇਸ ਮੁੱਦੇ ’ਤੇ ਇੱਕਠੇ ਹੋ ਕੇ ਯਤਨ ਕਰਨ ਦੀ ਅਪੀਲ ਕੀਤੀ। ਕੇਬਲ ਅਪਰੇਟਰਾਂ ਨਾਲ ਕੀਤੀ ਜਾ ਰਹੀ ਧੱਕੇਸ਼ਾਹੀ ਦਾ ਵਿਰੋਧ ਕਰਦਿਆਂ ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਨੂੰ ਹੁਣ ਕੇਬਲ ਨੈਟਵਰਕ ਦਾ ਕੰਮ ਸ਼ੁਰੂ ਕਰ ਰਹੀ ਹੈ ਤੇ ਸਭ ਤੋਂ ਵੱਡਾ ਮਾਫੀਆ ਆਮ ਆਦਮੀ ਪਾਰਟੀ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ