JALANDHAR WEATHER

ਕਰੋੜਾਂ ਦੀ ਹੈਰੋਇਨ ਅਤੇ ਲੱਖਾਂ ਰੁਪਏ ਡਰੱਗ ਮਨੀ ਸਮੇਤ ਤਿੰਨ ਵਿਅਕਤੀ ਕਾਬੂ

ਅਜਨਾਲਾ, 23 ਫਰਵਰੀ (ਗੁਰਪ੍ਰੀਤ ਸਿੰਘ ਢਿੱਲੋਂ)- ਥਾਣਾ ਅਜਨਾਲਾ ਦੀ ਪੁਲਿਸ ਵਲੋਂ ਪਾਕਿਸਤਾਨ ਤੋਂ ਡਰੋਨ ਜਾਂ ਰਾਵੀ ਦਰਿਆ ਰਾਹੀਂ ਹੈਰੋਇਨ ਮੰਗਵਾਉਣ ਵਾਲੇ ਤਿੰਨ ਵਿਅਕਤੀਆਂ ਨੂੰ ਕਾਬੂ ਕਰਕੇ ਉਨ੍ਹਾਂ ਕੋਲੋਂ 30 ਕਰੋੜ ਰੁਪਏ ਮੁੱਲ ਦੀ 6 ਕਿਲੋ ਹੈਰੋਇਨ ਅਤੇ 1.70 ਲੱਖ ਰੁਪਏ ਡਰੱਗ ਮਨੀ ਬਰਾਮਦ ਕਰਨ ਵਿਚ ਵੱਡੀ ਸਫ਼ਲਤਾ ਹਾਸਲ ਕੀਤੀ ਹੈ। ਹੈਰੋਇਨ ਸਮੇਤ ਫੜੇ ਗਏ ਵਿਅਕਤੀਆਂ ਦੀ ਪਛਾਣ ਮਨਦੀਪ ਸਿੰਘ ਗੋਰਾ ਤੇ ਹਰਤੇਜ ਸਿੰਘ ਦੋਵੇਂ ਵਾਸੀ ਚੋਗਾਵਾਂ ਅਤੇ ਲਖਵੀਰ ਸਿੰਘ ਲੱਖਾ ਵਾਸੀ ਅਘਵਾੜ ਬਠਿੰਡਾ ਵਜੋਂ ਹੋਈ ਹੈ, ਜਿਨ੍ਹਾਂ ਖ਼ਿਲਾਫ਼ ਥਾਣੇ ਵਿਖ਼ੇ ਮੁਕਦਮਾ ਦਰਜ ਕਰ ਲਿਆ ਗਿਆ ਹੈ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ